Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

Thursday, Jul 13, 2023 - 11:48 AM (IST)

Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

ਨਵੀਂ ਦਿੱਲੀ (ਭਾਸ਼ਾ) - ਏਅਰ ਇੰਡੀਆ ਨੇ ਬੁੱਧਵਾਰ ਨੂੰ ਕਿਹਾ ਕਿ ਟੋਰਾਂਟੋ-ਦਿੱਲੀ ਜਾ ਰਹੀ ਫਲਾਈਟ 'ਚ ਇਕ ਪੁਰਸ਼ ਯਾਤਰੀ ਨੇ ਚਾਲਕ ਦਲ ਅਤੇ ਕੁਝ ਹੋਰ ਯਾਤਰੀਆਂ ਦੀ ਕੁੱਟਮਾਰ ਤੇ ਹੱਥੋਪਾਈ ਕੀਤੀ ਅਤੇ ਟਾਇਲਟ ਦੇ ਦਰਵਾਜ਼ੇ ਨੂੰ ਤੋੜ ਦਿੱਤਾ ਹੈ। ਰਾਸ਼ਟਰੀ ਰਾਜਧਾਨੀ ਦੇ ਹਵਾਈ ਅੱਡੇ 'ਤੇ ਪਹੁੰਚਣ 'ਤੇ ਯਾਤਰੀ ਨੂੰ ਸੁਰੱਖਿਆ ਏਜੰਸੀਆਂ ਦੇ ਹਵਾਲੇ ਕਰ ਦਿੱਤਾ ਗਿਆ। ਉਹ ਨੇਪਾਲੀ ਨਾਗਰਿਕ ਹੈ।

ਇਹ ਵੀ ਪੜ੍ਹੋ : 14 ਜੁਲਾਈ ਨੂੰ ਸਸਤੇ ਹੋਣਗੇ ਟਮਾਟਰ! ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ

ਏਅਰ ਇੰਡੀਆ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “8 ਜੁਲਾਈ, 2023 ਨੂੰ ਟੋਰਾਂਟੋ ਤੋਂ ਦਿੱਲੀ ਲਈ ਚੱਲ ਰਹੀ ਫਲਾਈਟ AI188 ਵਿੱਚ ਇੱਕ ਯਾਤਰੀ ਨੇ ਅਸਵੀਕਾਰਨਯੋਗ ਹਮਲਾਵਰਤਾ ਦਾ ਪ੍ਰਦਰਸ਼ਨ ਕੀਤਾ। ਉਸਨੇ ਟਾਇਲਟ ਵਿੱਚ ਸਿਗਰਟ ਪੀਤੀ ਅਤੇ ਫਿਰ ਟਾਇਲਟ ਦੇ ਦਰਵਾਜ਼ੇ ਨੂੰ ਨੁਕਸਾਨ ਪਹੁੰਚਾਇਆ। ਉਸ ਯਾਤਰੀ ਨੇ ਚਾਲਕ ਦਲ ਅਤੇ ਹੋਰ ਯਾਤਰੀਆਂ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਮਾਮੂਲੀ ਸੱਟਾਂ ਲੱਗੀਆਂ।” 

ਇਹ ਵੀ ਪੜ੍ਹੋ : 15 ਰੁਪਏ ਲਿਟਰ ਮਿਲੇਗਾ ਪੈਟਰੋਲ! ਨਿਤਿਨ ਗਡਕਰੀ ਨੇ ਦੱਸਿਆ ਫਾਰਮੂਲਾ, ਕਿਸਾਨ ਵੀ ਹੋਣਗੇ ਖ਼ੁਸ਼ਹਾਲ

ਬੁਲਾਰੇ ਅਨੁਸਾਰ, ਯਾਤਰੀ ਨੂੰ ਚਾਲਕ ਦਲ ਨੇ ਕਈ ਵਾਰ ਚੇਤਾਵਨੀ ਦਿੱਤੀ ਅਤੇ ਅੰਤ ਵਿੱਚ ਉਸ ਨੂੰ ਕਾਬੂ ਕਰ ਉਸ ਦੀ ਸੀਟ 'ਤੇ ਬਿਠਾ ਦਿੱਤਾ ਗਿਆ। ਪੁਲਸ ਨੇ ਘਟਨਾ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ। ਐੱਫਆਈਆਰ ਦੇ ਅਨੁਸਾਰ, ਯਾਤਰੀ ਨੇ ਉਡਾਣ ਭਰਨ ਤੋਂ ਬਾਅਦ ਕਥਿਤ ਤੌਰ 'ਤੇ ਆਪਣੀ ਸੀਟ ਬਦਲ ਲਈ ਅਤੇ ਇਕਾਨਮੀ ਕਲਾਸ ਦੇ ਅਮਲੇ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਚੇਤਾਵਨੀ ਦਿੱਤੀ ਗਈ। ਬਾਅਦ ਵਿੱਚ, ਜਦੋਂ ਧੂੰਏਂ ਦੀ ਚੇਤਾਵਨੀ ਬੰਦ ਹੋ ਗਈ ਤਾਂ ਉਹ ਸਿਗਰੇਟ ਲਾਈਟਰ ਨਾਲ ਜਹਾਜ਼ ਦੇ ਲੈਟਰੀਨ ਵਿੱਚ ਪਾਇਆ ਗਿਆ। 

ਇਹ ਵੀ ਪੜ੍ਹੋ : ਭਾਰਤੀ ਹਵਾਈ ਖੇਤਰ ’ਚ ਬੇਯਕੀਨੀ ਦਾ ਮਾਹੌਲ, ਅਰਸ਼ ਤੇ ਫਰਸ਼ ਵਿਚਾਲੇ ਝੂਲ ਰਹੀਆਂ ਇਹ 3 ਏਅਰਲਾਈਨਜ਼

ਸ਼ਿਕਾਇਤਕਰਤਾ ਨੇ ਕਿਹਾ, “ਜਦੋਂ ਮੈਂ ਦਰਵਾਜ਼ਾ ਖੋਲ੍ਹਿਆ, ਤਾਂ ਉਸਨੇ ਮੈਨੂੰ ਧੱਕਾ ਦਿੱਤਾ ਅਤੇ ਆਪਣੀ ਸੀਟ ਨੰਬਰ 26ਐਫ ਵੱਲ ਭੱਜਿਆ। ਇਸ ਤੋਂ ਬਾਅਦ ਜਦੋਂ ਮੈਂ ਉਸ ਨੂੰ ਆਰ3 ਦਰਵਾਜ਼ੇ ਕੋਲ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੈਨੂੰ ਧੱਕਾ ਦਿੱਤਾ ਅਤੇ ਗਾਲ੍ਹਾਂ ਕੱਢੀਆਂ। ਚਾਲਕ ਦਲ ਦੇ ਮੈਂਬਰ ਪੁਨੀਤ ਸ਼ਰਮਾ ਅਤੇ ਚਾਰ ਹੋਰ ਯਾਤਰੀਆਂ ਦੀ ਮਦਦ ਨਾਲ, ਅਸੀਂ ਐਸਓਪੀ (ਸਟੈਂਡਰਡ ਓਪਰੇਟਿੰਗ ਪ੍ਰੋਸੀਜਰ) ਦੇ ਅਨੁਸਾਰ ਉਸਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪਰ ਕਿਉਂਕਿ ਅਸੀਂ ਉਸ ਨੂੰ ਕਾਬੂ ਨਹੀਂ ਕਰ ਸਕੇ, ਅਸੀਂ ਹੋਰ ਯਾਤਰੀਆਂ ਤੋਂ ਮਦਦ ਮੰਗੀ ਅਤੇ ਉਸ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੇ। 

ਇਹ ਵੀ ਪੜ੍ਹੋ : ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਬਜਟ, ਜੂਨ ’ਚ ਮਹਿੰਗਾਈ ਦਰ 4.81 ਫ਼ੀਸਦੀ ਤੱਕ ਪੁੱਜੀ

ਬੁਲਾਰੇ ਨੇ ਦੱਸਿਆ ਕਿ ਇੱਥੇ ਪਹੁੰਚਣ 'ਤੇ ਯਾਤਰੀ ਨੂੰ ਅਗਲੀ ਕਾਰਵਾਈ ਲਈ ਸੁਰੱਖਿਆ ਏਜੰਸੀਆਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਮਾਮਲੇ ਦੀ ਸੂਚਨਾ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀ.ਜੀ.ਸੀ.ਏ.) ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਪੁਲਸ ਸਟੇਸ਼ਨ 'ਚ ਭਾਰਤੀ ਦੰਡਾਵਲੀ ਅਤੇ ਏਅਰਕ੍ਰਾਫਟ ਨਿਯਮਾਂ ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਹੀ ਦੇ ਸਮੇਂ ਵਿੱਚ, ਉਡਾਣਾਂ ਦੌਰਾਨ ਯਾਤਰੀਆਂ ਨਾਲ ਦੁਰਵਿਵਹਾਰ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। 24 ਜੂਨ ਨੂੰ ਮੁੰਬਈ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਪੁਰਸ਼ ਯਾਤਰੀ ਨੇ ਅਸ਼ਲੀਲ ਹਰਕਤ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News