ਏਅਰ ਇੰਡੀਆ ਦੀਆਂ ਫਲਾਈਟਾਂ ਰੱਦ ਹੋਣ ਕਾਰਨ ਆਖਰੀ ਵਾਰ ਪਤੀ ਨੂੰ ਨਹੀਂ ਮਿਲ ਸਕੀ ਪਤਨੀ

05/14/2024 6:31:47 PM

ਤਿਰੂਵਨੰਤਪੁਰਮ - ਕੇਰਲ ਦੇ ਤਿਰੂਵਨੰਤਪੁਰਮ ਦੀ ਰਹਿਣ ਵਾਲੀ ਇੱਕ ਔਰਤ ਆਪਣੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਰੱਦ ਹੋਣ ਕਾਰਨ ਆਪਣੇ ਆਖਰੀ ਪਲਾਂ ਵਿੱਚ ਓਮਾਨ ਦੇ ਇੱਕ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਆਪਣੇ ਪਤੀ ਨੂੰ ਨਹੀਂ ਮਿਲ ਸਕੀ। ਮਹਿਲਾ ਦੇ ਪਰਿਵਾਰ ਦਾ ਦੋਸ਼ ਹੈ ਕਿ ਪਿਛਲੇ ਹਫ਼ਤੇ ਓਮਾਨ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਰੱਦ ਹੋ ਗਈ ਸੀ, ਜਿਸ ਕਾਰਨ ਉਹ ਆਪਣੇ ਪਤੀ ਨੂੰ ਮਿਲਣ ਲਈ ਓਮਾਨ ਨਹੀਂ ਜਾ ਸਕੀ। ਅੰਮ੍ਰਿਤਾ ਨੇ ਮਸਕਟ (ਓਮਾਨ) ਵਿੱਚ ਆਪਣੇ ਪਤੀ ਨੂੰ ਮਿਲਣ ਲਈ 8 ਮਈ ਦੀ ਟਿਕਟ ਬੁੱਕ ਕਰਵਾਈ ਸੀ ਪਰ ਏਅਰਪੋਰਟ ਪਹੁੰਚਣ 'ਤੇ ਉਸ ਨੂੰ ਦੱਸਿਆ ਗਿਆ ਕਿ ਫਲਾਈਟ ਰੱਦ ਹੋ ਗਈ ਹੈ।

ਇਹ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ : ਦੁਕਾਨ 'ਤੇ ਚੀਜ਼ ਲੈਣ ਗਈ 6 ਸਾਲਾਂ ਬੱਚੀ ਨੂੰ ਕਬਿਰਸਤਾਨ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਮਹਿਲਾ ਨੇ ਏਅਰਪੋਰਟ 'ਤੇ ਇਸ ਗੱਲ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਏਅਰਲਾਈਨ ਨੇ ਉਸ ਨੂੰ ਅਗਲੇ ਦਿਨ ਦੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ਦੀ ਟਿਕਟ ਦੇ ਦਿੱਤੀ। ਬਦਕਿਸਮਤੀ ਨਾਲ ਅਗਲੇ ਦਿਨ ਦੀ ਫਲਾਈਟ ਵੀ ਰੱਦ ਹੋ ਗਈ ਅਤੇ ਔਰਤ ਨੂੰ ਆਪਣੀ ਯਾਤਰਾ ਰੱਦ ਕਰਨੀ ਪਈ। ਸੋਮਵਾਰ ਵਾਲੇ ਦਿਨ ਓਮਾਨ ਤੋਂ ਔਰਤ ਨੂੰ ਉਸ ਦੇ ਪਤੀ ਦੀ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਮਿਲੀ। ਅੰਮ੍ਰਿਤਾ ਦੀ ਮਾਂ ਨੇ ਇਕ ਚੈਨਲ ਨੂੰ ਦੱਸਿਆ ਕਿਇਹ ਬੇਇਨਸਾਫ਼ੀ ਸੀ ਕਿ ਅੰਮ੍ਰਿਤਾ ਆਪਣੇ ਪਤੀ ਨੂੰ ਆਖਰੀ ਵਾਰ ਨਹੀਂ ਦੇਖ ਸਕੀ। ਅਸੀਂ ਏਅਰਲਾਈਨ ਨੂੰ ਬੇਨਤੀ ਕੀਤੀ ਕਿ ਉਹ ਸਾਨੂੰ ਕਿਸੇ ਹੋਰ ਫਲਾਈਟ 'ਤੇ ਬਿਠਾ ਦੇਣ ਤਾਂਕਿ ਅਸੀਂ ਉਨ੍ਹਾਂ ਨੂੰ ਆਖਰੀ ਵਾਰ ਦੇਖ ਸਕੀਏ। ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ।

ਇਹ ਵੀ ਪੜ੍ਹੋ - ਦਿੱਲੀ-ਲਖਨਊ ਹਾਈਵੇ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, 6 ਲੋਕਾਂ ਦੀ ਮੌਤ, ਖੂਨ ਨਾਲ ਲਾਲ ਹੋਈ ਸੜਕ

ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਾ ਦੇ ਪਤੀ ਨੇ ਕਿਹਾ ਸੀ ਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਦੇਖਣਾ ਚਾਹੁੰਦੇ ਹਨ, ਇਸ ਲਈ ਔਰਤ ਨੇ ਟਿਕਟ ਬੁੱਕ ਕਰਵਾਈ ਸੀ। ਅੰਮ੍ਰਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਏਅਰਲਾਈਨ ਨੇ ਉਸ ਨੂੰ ਦੱਸਿਆ ਕਿ ਅਗਲੇ ਚਾਰ ਦਿਨਾਂ ਲਈ ਓਮਾਨ ਲਈ ਏਅਰਲਾਈਨ ਦੀਆਂ ਸਾਰੀਆਂ ਉਡਾਣਾਂ ਭਰੀਆਂ ਹੋਈਆਂ ਹਨ, ਜਿਸ ਕਰਕੇ ਉਹ ਕੁਝ ਨਹੀਂ ਕਰ ਸਕਦੇ। ਅੰਮ੍ਰਿਤਾ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸ ਨੇ ਕਿਹਾ ਕਿ ਮੈਂ ਆਪਣੀ ਪਤੀ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਮੈਂ ਪਹੁੰਚਣ ਦੀ ਕੋਸ਼ਿਸ਼ ਕਰਾਂਗੀ।

ਇਹ ਵੀ ਪੜ੍ਹੋ - ਦਿੱਲੀ ਦੇ IGI ਏਅਰਪੋਰਟ ਕੋਲ ਬਣ ਰਿਹਾ ਦੇਸ਼ ਦਾ ਸਭ ਤੋਂ ਵੱਡਾ ਮਾਲ, ਕਰੋੜਾਂ ਦੇ ਹਿਸਾਬ ਨਾਲ ਆਉਣਗੇ ਸੈਲਾਨੀ

ਏਅਰਲਾਈਨ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ। ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ ਪਿਛਲੇ ਹਫ਼ਤੇ ਕੈਬਿਨ ਕਰੂ ਮੈਂਬਰਾਂ ਦੀ ਘਾਟ ਕਾਰਨ ਕਈ ਉਡਾਣਾਂ ਰੱਦ ਕਰ ਦਿੱਤੀਆਂ ਸਨ, ਕਿਉਂਕਿ ਕਰਮਚਾਰੀਆਂ ਨੇ ਏਅਰਲਾਈਨ ਦੇ ਕਥਿਤ ਦੁਰਪ੍ਰਬੰਧ ਦੇ ਵਿਰੋਧ ਵਿੱਚ ਅਚਾਨਕ ਬੀਮਾਰ ਹੋਣ ਦੀ ਰਿਪੋਰਟ ਕਰਕੇ ਛੁੱਟੀ ਲੈ ਲਈ ਸੀ। ਏਅਰ ਇੰਡੀਆ ਦੇ ਏਆਈਐਕਸ ਕਨੈਕਟ, ਪਹਿਲਾਂ ਏਅਰਏਸ਼ੀਆ ਇੰਡੀਆ ਦੇ ਨਾਲ ਰਲੇਵੇਂ ਤੋਂ ਬਾਅਦ ਕੈਬਿਨ ਕਰੂ ਵਿੱਚ ਘੱਟ ਲਾਗਤ ਵਾਲੇ ਕਰੀਅਰ ਨੂੰ ਲੈ ਕੇ ਅਸੰਤੁਸ਼ਟੀ ਵਧ ਰਹੀ ਸੀ।

ਇਹ ਵੀ ਪੜ੍ਹੋ - ਅਕਸ਼ੈ ਤ੍ਰਿਤੀਆ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸੋਨੇ ਦਾ ਭਾਅ

ਕੈਬਿਨ ਕਰੂ ਦੇ ਇੱਕ ਹਿੱਸੇ ਨੇ 10 ਮਈ ਨੂੰ ਹੜਤਾਲ ਬੰਦ ਕਰ ਦਿੱਤੀ ਸੀ ਅਤੇ ਏਅਰਲਾਈਨ ਨੇ 25 ਹੜਤਾਲੀ ਕੈਬਿਨ ਕਰੂ ਨੂੰ ਜਾਰੀ ਕੀਤੇ ਸਮਾਪਤੀ ਪੱਤਰ ਵੀ ਵਾਪਸ ਲੈ ਲਏ ਸਨ। ਏਅਰਲਾਈਨ ਦੇ ਇੱਕ ਸੂਤਰ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈਸ ਨੂੰ ਕੈਬਿਨ ਕਰੂ ਦੀ ਕਮੀ ਕਾਰਨ 8 ਮਈ ਤੋਂ 10 ਮਈ ਤੱਕ 260 ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ। ਏਅਰਲਾਈਨ ਨੇ 12 ਮਈ ਨੂੰ ਕਿਹਾ ਕਿ ਉਹ ਹੌਲੀ-ਹੌਲੀ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰ ਰਹੀ ਹੈ ਅਤੇ ਨੈੱਟਵਰਕ ਨੂੰ ਸਥਿਰ ਕਰ ਰਹੀ ਹੈ ਅਤੇ ਉਮੀਦ ਹੈ ਕਿ ਮੰਗਲਵਾਰ ਤੱਕ ਸਥਿਤੀ ਪੂਰੀ ਤਰ੍ਹਾਂ ਆਮ ਹੋ ਜਾਵੇਗੀ। ਉਸੇ ਦਿਨ, ਕੈਬਿਨ ਕਰੂ ਯੂਨੀਅਨ ਨੇ ਕਿਹਾ ਕਿ ਬੀਮਾਰ ਛੁੱਟੀ ਲੈਣ ਵਾਲੇ ਸਾਰੇ ਮੈਂਬਰ 11 ਮਈ ਤੱਕ ਡਿਊਟੀ 'ਤੇ ਵਾਪਸ ਆ ਗਏ ਸਨ।

ਇਹ ਵੀ ਪੜ੍ਹੋ - 50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News