ਫਲਾਈਟ ''ਚ ਔਰਤ ''ਤੇ ਪਿਸ਼ਾਬ ਕਰਨ ਵਾਲੇ ਵਿਰੁੱਧ ਏਅਰ ਇੰਡੀਆ ਦੀ ਕਾਰਵਾਈ, ਯਾਤਰੀ ''ਤੇ ਲਾਈ 30 ਦਿਨਾਂ ਦੀ ਪਾਬੰਦੀ
01/04/2023 9:10:25 PM

ਨੈਸ਼ਨਲ ਡੈਸਕ- ਏਅਰ ਇੰਡੀਆ ਦੀ ਫਲਾਈਟ 'ਚ ਸ਼ਰਾਬੀ ਵਿਅਕਤੀ ਵੱਲੋਂ ਨੇੜੇ ਬੈਠੀ ਬਜ਼ੁਰਗ ਔਰਤ 'ਤੇ ਪਿਸ਼ਾਬ ਕਰਨ ਦੇ ਮਾਮਲੇ 'ਚ ਏਅਰ ਇੰਡੀਆ ਨੇ ਕਾਰਵਾਈ ਕੀਤੀ ਹੈ। ਏਅਰ ਇੰਡੀਆ ਨੇ ਉਕਤ ਯਾਤਰੀ 'ਤੇ 30 ਦਿਨਾਂ ਦੀ ਪਾਬੰਦੀ ਲਗਾਈ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਸਰਕਾਰ ਵੱਲੋਂ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ, 6 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
ਇਸ ਤੋਂ ਪਹਿਲਾਂ, ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਨਿਊਯਾਰਕ-ਦਿੱਲੀ ਏਅਰ ਇੰਡੀਆ ਤੋਂ ਆਪਣੀ ਉਡਾਣ ਵਿਚ ਇਕ ਸਹਿ-ਯਾਤਰੀ 'ਤੇ ਇਕ ਵਿਅਕਤੀ ਦੁਆਰਾ ਪਿਸ਼ਾਬ ਕਰਨ ਦੀ ਘਟਨਾ 'ਤੇ ਰਿਪੋਰਟ ਮੰਗੀ ਹੈ। ਰੈਗੂਲੇਟਰੀ ਬਾਡੀ ਨੇ ਇਹ ਵੀ ਕਿਹਾ ਕਿ ਉਹ ਇਸ ਘਟਨਾ ਦੇ ਸਬੰਧ ਵਿਚ ਲਾਪਰਵਾਹੀ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕਰੇਗੀ। ਏਅਰ ਇੰਡੀਆ ਨੇ ਮਾਮਲੇ ਦੀ ਜਾਂਚ ਕਰਨ ਅਤੇ ਬਣਦੀ ਕਾਰਵਾਈ ਕਰਨ ਲਈ ਇਕ ਅੰਦਰੂਨੀ ਕਮੇਟੀ ਦਾ ਗਠਨ ਕੀਤਾ ਹੈ। ਖ਼ਬਰਾਂ ਮੁਤਾਬਕ 26 ਨਵੰਬਰ ਨੂੰ ਨਿਊਯਾਰਕ ਤੋਂ ਦਿੱਲੀ ਜਾ ਰਹੀ ਫਲਾਈਟ 'ਚ ਇਕ ਸ਼ਰਾਬੀ ਯਾਤਰੀ ਨੇ ਇਕ ਮਹਿਲਾ ਯਾਤਰੀ 'ਤੇ ਪਿਸ਼ਾਬ ਕਰ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ਹੁਣ ਮਨੋਹਰ ਪਾਰੀਕਰ ਦੇ ਨਾਂ ਨਾਲ ਜਾਣਿਆ ਜਾਵੇਗਾ ਗੋਆ ਹਵਾਈ ਅੱਡਾ, ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ
ਏਅਰ ਇੰਡੀਆ ਦੇ ਬੁਲਾਰੇ ਨੇ ਬੁੱਧਵਾਰ ਨੂੰ ਕਿਹਾ ਕਿ ਏਅਰਲਾਈਨ ਨੇ ਮਾਮਲੇ ਦੀ ਅਗਲੇਰੀ ਜਾਂਚ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਪੁਲਸ ਅਤੇ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਦਿਨ-ਦਿਹਾੜੇ ਹੋਇਆ ਕਤਲ, ਘਰ 'ਚ ਵੜ ਕੇ ਤਾੜ-ਤਾੜ ਚਲਾਈਆਂ ਗੋਲ਼ੀਆਂ
ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀ.ਜੀ.ਸੀ.ਏ.) ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਏਅਰਲਾਈਨ ਤੋਂ ਰਿਪੋਰਟ ਮੰਗੀ ਹੈ ਅਤੇ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਏਅਰਲਾਈਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਨ ਅਤੇ ਢੁਕਵੀਂ ਕਾਰਵਾਈ ਕਰਨ ਲਈ ਇਕ ਅੰਦਰੂਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।