Air India ਦੀ ਇੰਡੋਨੇਸ਼ੀਆ-ਦਿੱਲੀ ਉਡਾਣ ਖ਼ਰਾਬ ਮੌਸਮ ਕਾਰਨ ਵਾਰਾਣਸੀ ਮੋੜੀ
Wednesday, Jun 18, 2025 - 12:20 PM (IST)

ਵਾਰਾਣਸੀ (ਯੂਪੀ) : ਰਾਸ਼ਟਰੀ ਰਾਜਧਾਨੀ ਵਿਚ ਖ਼ਰਾਬ ਮੌਸਮ ਕਾਰਨ ਮੰਗਲਵਾਰ ਨੂੰ ਇੰਡੋਨੇਸ਼ੀਆ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਦੀ ਇਕ ਉਡਾਣ ਨੂੰ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਜੇ ਵੱਲ ਨੂੰ ਮੋੜ ਦਿੱਤਾ ਗਿਆ। ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਤੋਂ ਬਾਅਦ ਜਹਾਜ਼ ਉਸੇ ਰਾਤ ਦਿੱਲੀ ਲਈ ਰਵਾਨਾ ਹੋ ਗਿਆ।
ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ
ਵਾਰਾਣਸੀ ਦੇ ਲਾਲ ਬਹਾਦੁਰ ਸ਼ਾਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਪੁਨੀਤ ਗੁਪਤਾ ਨੇ ਕਿਹਾ ਕਿ ਏਅਰ ਇੰਡੀਆ ਦੀ ਉਡਾਣ ਏਆਈ 2146 ਨੂੰ ਮੋੜਨਾ ਪਿਆ, ਕਿਉਂਕਿ ਦਿੱਲੀ ਵਿਚ ਖ਼ਰਾਬ ਮੌਸਮ ਦੇ ਕਾਰਨ ਦ੍ਰਿਸ਼ਟੀ ਬਹੁਤ ਘੱਟ ਹੋ ਗਈ ਸੀ, ਜਿਸ ਕਾਰਨ ਜਹਾਜ਼ ਲਈ ਉਤਰਨਾ ਅਸੁਰੱਖਿਅਤ ਹੋ ਗਿਆ ਸੀ। ਗੁਪਤਾ ਨੇ ਕਿਹਾ ਕਿ 187 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇਹ ਜਹਾਜ਼ ਵਾਰਾਣਸੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰਿਆ ਗਿਆ। ਦੇਰੀ ਦੌਰਾਨ ਸਾਰੀਆਂ ਜ਼ਰੂਰੀ ਯਾਤਰੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ। ਜਹਾਜ਼ ਨੂੰ ਉਡਾਣ ਭਰ ਦੀ ਇਜਾਜ਼ਤ ਦਿੱਤੀ ਗਈ ਅਤੇ ਰਾਤ ਨੂੰ ਜਹਾਜ਼ ਦਿੱਲੀ ਲਈ ਰਵਾਨਾ ਹੋ ਗਿਆ।
ਇਹ ਵੀ ਪੜ੍ਹੋ : ਜਹਾਜ਼ ਹਾਦਸੇ 'ਚ ਮਾਰਿਆ ਗਿਆ ਲਾਰੈਂਸ, ਪਿਤਾ ਦੇ ਸਸਕਾਰ ਲਈ ਆਇਆ ਸੀ ਭਾਰਤ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।