ਵੱਡੀ ਖ਼ਬਰ: Air India ਦੇ ਜਹਾਜ਼ ਨੂੰ ਲੱਗ ਗਈ ਅੱਗ

Wednesday, Jul 23, 2025 - 08:00 AM (IST)

ਵੱਡੀ ਖ਼ਬਰ: Air India ਦੇ ਜਹਾਜ਼ ਨੂੰ ਲੱਗ ਗਈ ਅੱਗ

ਨਵੀਂ ਦਿੱਲੀ (ਭਾਸ਼ਾ)- ਹਾਂਗਕਾਂਗ ਤੋਂ ਆਏ ਏਅਰ ਇੰਡੀਆ ਦੇ ਏ-321 ਜਹਾਜ਼ ਦੇ ਦਿੱਲੀ ਹਵਾਈ ਅੱਡੇ ’ਤੇ ਉਤਰਨ ਤੋਂ ਤੁਰੰਤ ਬਾਅਦ ਉਸ ਦੇ ਸਹਾਇਕ ਪਾਵਰ ਯੂਨਿਟ (ਏ. ਪੀ. ਯੂ.) ਵਿਚ ਅੱਗ ਲੱਗ ਗਈ। ਹਾਲਾਂਕਿ, ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਏਅਰਲਾਈਨ ਦੇ ਬੁਲਾਰੇ ਨੇ ਦੱਸਿਆ ਕਿ 22 ਜੁਲਾਈ ਨੂੰ ਹਾਂਗਕਾਂਗ ਤੋਂ ਦਿੱਲੀ ਪਹੁੰਚੀ ਫਲਾਈਟ ਨੰਬਰ ਏ. ਆਈ. 315 ਦੇ ਉਤਰਨ ਅਤੇ ਗੇਟ ’ਤੇ ਪਾਰਕ ਹੋਣ ਦੇ ਤੁਰੰਤ ਬਾਅਦ ਜਹਾਜ਼ ਦੇ ਏ. ਪੀ. ਯੂ. ਵਿਚ ਅੱਗ ਲੱਗ ਗਈ ਅਤੇ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਯਾਤਰੀ ਉਤਰਨ ਲੱਗੇ ਸਨ ਅਤੇ ਸਿਸਟਮ ਡਿਜ਼ਾਈਨ ਮੁਤਾਬਕ ਏ. ਪੀ. ਯੂ. ਆਪਣੇ ਆਪ ਬੰਦ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਆਉਣਗੇ PM ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ

ਬੁਲਾਰੇ ਨੇ ਦੱਸਿਆ ਕਿ ਜਹਾਜ਼ ਨੂੰ ਮਾਮੂਲੀ ਨੁਕਸਾਨ ਪੁੱਜਾ ਹੈ, ਜਦਕਿ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਜਹਾਜ਼ ਨੂੰ ਜਾਂਚ ਲਈ ਰੋਕ ਲਿਆ ਗਿਆ ਹੈ ਅਤੇ ਰੈਗੂਲੇਟਰ ਨੂੰ ਪੂਰੀ ਤਰ੍ਹਾਂ ਸੂਚਿਤ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ, ਏ-321 ਜਹਾਜ਼ ਤੋਂ ਸੰਚਾਲਿਤ ਇਹ ਉਡਾਣ ਦੁਪਹਿਰ 12.12 ਵਜੇ ਦਿੱਲੀ ਹਵਾਈ ਅੱਡੇ ’ਤੇ ਉਤਰੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News