Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

Saturday, Jun 21, 2025 - 01:59 PM (IST)

Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

ਨਵੀਂ ਦਿੱਲੀ- ਅਹਿਮਦਾਬਾਦ ਪਲੇਨ ਕ੍ਰੈਸ਼ ਤੋਂ ਬਾਅਦ ਏਅਰ ਇੰਡੀਆ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਦੌਰਾਨ ਇਕ ਹੋਰ ਵੱਡੀ ਕਾਰਵਾਈ ਦੌਰਾਨ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਏਅਰ ਇੰਡੀਆ ਦੇ 3 ਅਧਿਕਾਰੀਆਂ ਨੂੰ ਪਾਇਲਟ ਕਰੂ ਮੈਂਬਰਾਂ ਦੀ ਲਿਸਟ 'ਚੋਂ ਹਟਾਉਣ ਦਾ ਆਦੇਸ਼ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ 'ਚ ਡਿਵੀਜ਼ਨਲ ਵਾਇਸ ਪ੍ਰੈਜ਼ੀਡੈਂਟ ਚੂਰਾ ਸਿੰਘ, ਕਰੂ ਸ਼ੈਡਿਊਲਿੰਗ ਦੇ ਚੀਫ਼ ਮੈਨੇਜਰ ਪਿੰਕੀ ਮਿੱਤਲ ਤੇ ਕਰੂ ਸ਼ੈਡਿਊਲਿੰਗ ਦੇ ਪਾਇਲ ਅਰੋੜਾ ਸ਼ਾਮਲ ਹਨ। 

ਡੀ.ਜੀ.ਸੀ.ਏ. ਨੇ ਏਅਰ ਇੰਡੀਆ ਦੇ ਇਨ੍ਹਾਂ 3 ਅਧਿਕਾਰੀਆਂ ਨੂੰ ਇਨ੍ਹਾਂ ਦੀਆਂ ਕਰੂ ਮੈਂਬਰ ਵਜੋਂ ਸਾਰੀਆਂ ਸੇਵਾਵਾਂ ਤੇ ਜ਼ਿੰਮੇਵਾਰੀਆਂ ਤੋਂ ਹਟਾਉਣ ਦਾ ਆਦੇਸ਼ ਦਿੱਤਾ ਹੈ। ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਬਿਨਾਂ ਕਿਸੇ ਦੇਰੀ ਦੇ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਡੀ.ਜੀ.ਸੀ.ਏ. ਨੇ ਦੱਸਿਆ ਕਿ ਇਹ ਕਾਰਵਾਈ ਏਅਰ ਇੰਡੀਆ ਅਧਿਕਾਰੀਆਂ ਵੱਲੋਂ ਵਾਰ-ਵਾਰ ਕੀਤੇ ਜਾ ਰਹੀਆਂ ਉਲੰਘਣਾਵਾਂ ਤੇ ਉਨ੍ਹਾਂ ਨੂੰ ਨਾ ਸੁਧਾਰਨ ਕਾਰਨ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ ! ਇਕ-ਇਕ ਕਰ 10 ਔਰਤਾਂ ਨੂੰ ਕੀਤਾ ਬੇਹੋਸ਼, ਫ਼ਿਰ...

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ 16 ਤੇ 17 ਮਈ ਨੂੰ ਬੰਗਲੁਰੂ-ਲੰਡਨ ਵਿਚਕਾਰ ਉੱਡੀਆਂ ਫਲਾਈਟਾਂ ਕਾਰਨ ਹੋਈ ਹੈ, ਜਿਨ੍ਹਾਂ 'ਚ ਪਾਇਲਟਾਂ ਨੂੰ ਲਗਾਤਾਰ 10 ਘੰਟੇ ਤੱਕ ਜਹਾਜ਼ ਉਡਾਉਣਾ ਪਿਆ ਸੀ, ਜੋ ਕਿ ਨਿਯਮਾਂ ਦੇ ਖ਼ਿਲਾਫ਼ ਹੈ। ਡੀ.ਜੀ.ਸੀ.ਏ. ਨੇ ਕਿਹਾ ਹੈ ਕਿ ਇਨ੍ਹਾਂ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਦੇ ਅਹੁਦਿਆਂ ਤੋਂ ਹਟਾ ਕੇ ਅਜਿਹੇ ਖੇਤਰ 'ਚ ਤਾਇਨਾਤ ਕੀਤਾ ਜਾਵੇ, ਜਿੱਥੋਂ ਇਨ੍ਹਾਂ ਦੀ ਕਾਰਵਾਈ ਦਾ ਜਹਾਜ਼ਾਂ ਦੀ ਸੁਰੱਖਿਆ ਨਾਲ ਕੋਈ ਲੈਣਾ-ਦੇਣਾ ਨਾ ਹੋਵੇ। 

ਡੀ.ਜੀ.ਸੀ.ਏ. ਨੇ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਤੇ 10 ਦਿਨਾਂ ਦੇ ਅੰਦਰ ਇਸ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News