ਯੂਕ੍ਰੇਨ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਏਅਰ ਇੰਡੀਆ ਦਾ ਜਹਾਜ਼ ਬੁਖਾਰੈਸਟ ਪਹੁੰਚਿਆ

Saturday, Feb 26, 2022 - 12:36 PM (IST)

ਯੂਕ੍ਰੇਨ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਏਅਰ ਇੰਡੀਆ ਦਾ ਜਹਾਜ਼ ਬੁਖਾਰੈਸਟ ਪਹੁੰਚਿਆ

ਨਵੀਂ ਦਿੱਲੀ (ਭਾਸ਼ਾ)- ਰੂਸੀ ਹਮਲੇ ਕਾਰਨ ਯੂਕ੍ਰੇਨ ਵਿਚ ਫਸੇ ਭਾਰਤੀਆਂ ਨੂੰ ਘਰ ਲਿਆਉਣ ਲਈ ਏਅਰ ਇੰਡੀਆ ਦਾ ਇਕ ਜਹਾਜ਼ ਸ਼ਨੀਵਾਰ ਸਵੇਰੇ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਪਹੁੰਚਿਆ। ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਫਲਾਈਟ ਨੰਬਰ AI1943 ਨੇ ਮੁੰਬਈ ਹਵਾਈ ਅੱਡੇ ਤੋਂ ਸਵੇਰੇ 3.40 ਵਜੇ ਉਡਾਣ ਭਰੀ ਅਤੇ ਭਾਰਤੀ ਸਮੇਂ ਅਨੁਸਾਰ ਸਵੇਰੇ 10:45 ਵਜੇ ਬੁਖਾਰੇਸਟ ਹਵਾਈ ਅੱਡੇ ਪਹੁੰਚੀ। ਉਨ੍ਹਾਂ ਕਿਹਾ ਕਿ ਜੋ ਭਾਰਤੀ ਨਾਗਰਿਕ ਸੜਕ ਰਾਹੀਂ ਯੂਕ੍ਰੇਨ-ਰੋਮਾਨੀਆ ਸਰਹੱਦ 'ਤੇ ਪਹੁੰਚੇ ਸਨ, ਉਨ੍ਹਾਂ ਨੂੰ ਭਾਰਤ ਸਰਕਾਰ ਦੇ ਅਧਿਕਾਰੀ ਬੁਖਾਰੇਸਟ ਲੈ ਗਏ ਤਾਂ ਜੋ ਉਨ੍ਹਾਂ ਨੂੰ ਏਅਰ ਇੰਡੀਆ ਦੀ ਉਡਾਣ ਰਾਹੀਂ ਘਰ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ: ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕ੍ਰੇਨ ਛੱਡਣ ਤੋਂ ਕੀਤਾ ਇਨਕਾਰ, ਕਿਹਾ - ਜੰਗ ਜਾਰੀ ਹੈ, ਮੈਨੂੰ ਅਸਲਾ ਚਾਹੀਦੈ, ਯਾਤਰਾ ਨਹੀਂ

PunjabKesari

ਉਨ੍ਹਾਂ ਦੱਸਿਆ ਕਿ ਬੋਇੰਗ 787 ਜਹਾਜ਼ ਇਕ ਵਾਰ ਵਿਚ 256 ਯਾਤਰੀ ਆ ਸਕਦੇ ਹਨ। ਏਅਰ ਇੰਡੀਆ ਯੂਕ੍ਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਬੁਖਾਰੇਸਟ ਅਤੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਲਈ ਸ਼ਨੀਵਾਰ ਨੂੰ ਹੋਰ ਉਡਾਣਾਂ ਚਲਾਏਗੀ। ਵੀਰਵਾਰ ਨੂੰ ਯੂਕ੍ਰੇਨ ਦੇ ਅਧਿਕਾਰੀਆਂ ਨੇ ਯਾਤਰੀ ਜਹਾਜ਼ਾਂ ਦੇ ਸੰਚਾਲਨ ਲਈ ਆਪਣੇ ਦੇਸ਼ ਦਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ, ਇਸ ਲਈ ਇਹ ਉਡਾਣਾਂ ਬੁਖਾਰੇਸਟ ਅਤੇ ਬੁਡਾਪੇਸਟ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਚਲਾਈਆਂ ਜਾ ਰਹੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲਗਭਗ 20,000 ਭਾਰਤੀ, ਜ਼ਿਆਦਾਤਰ ਵਿਦਿਆਰਥੀ, ਇਸ ਸਮੇਂ ਯੂਕ੍ਰੇਨ ਵਿਚ ਫਸੇ ਹੋਏ ਹਨ।

ਇਹ ਵੀ ਪੜ੍ਹੋ: ਯੂਕ੍ਰੇਨ 'ਚ ਭਾਰਤੀ ਦੂਤਘਰ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ, ਦਿੱਤੀ ਇਹ ਹਿਦਾਇਤ

ਯੂਕ੍ਰੇਨੀ ਹਵਾਈ ਖੇਤਰ ਦੇ ਬੰਦ ਹੋਣ ਤੋਂ ਪਹਿਲਾਂ, ਏਅਰ ਇੰਡੀਆ ਨੇ 22 ਫਰਵਰੀ ਨੂੰ ਯੂਕ੍ਰੇਨ ਦੀ ਰਾਜਧਾਨੀ ਕੀਵ ਲਈ ਇਕ ਜਹਾਜ਼ ਭੇਜਿਆ ਸੀ, ਜਿਸ ਵਿਚ 240 ਲੋਕਾਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਸੀ। ਉਸ ਨੇ 24 ਅਤੇ 26 ਫਰਵਰੀ ਨੂੰ 2 ਹੋਰ ਉਡਾਣਾਂ ਚਲਾਉਣ ਦੀ ਯੋਜਨਾ ਬਣਾਈ ਸੀ ਪਰ ਰੂਸ ਵੱਲੋਂ 24 ਫਰਵਰੀ ਨੂੰ ਹਮਲਾ ਸ਼ੁਰੂ ਕਰਨ ਅਤੇ ਬਾਅਦ ਵਿਚ ਯੂਕ੍ਰੇਨੀ ਹਵਾਈ ਖੇਤਰ ਦੇ ਬੰਦ ਹੋਣ ਕਾਰਨ ਅਜਿਹਾ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ: ਰੂਸੀ ਜੰਗੀ ਬੇੜੇ ਦੇ ਸਾਹਮਣੇ ਡਟ ਕੇ ਖੜ੍ਹੇ ਰਹੇ 13 ਯੂਕ੍ਰੇਨੀ ਫੌਜੀ ਸ਼ਹੀਦ, ਮਿਲਿਆ ਸਰਵਉੱਚ ਸਨਮਾਨ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News