Air India Plane Crash : AAIB ਨੇ ਹਵਾਬਾਜ਼ੀ ਮੰਤਰਾਲੇ ਨੂੰ ਸੌਂਪੀ ਹਾਦਸੇ ਦੀ ਪਹਿਲੀ ਰਿਪੋਰਟ
Tuesday, Jul 08, 2025 - 05:14 PM (IST)

ਨਵੀਂ ਦਿੱਲੀ : 12 ਜੂਨ, 2025 ਨੂੰ ਅਹਿਮਦਾਬਾਦ ਵਿੱਚ ਹੋਏ ਭਿਆਨਕ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਹੁਣ ਹੋਰ ਵੀ ਤੇਜ਼ ਹੋ ਗਈ ਹੈ। ਹਾਦਸੇ ਦੀ ਜਾਂਚ ਕਰ ਰਹੀ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਦੀ ਟੀਮ ਨੇ ਆਪਣੀ ਮੁੱਢਲੀ ਰਿਪੋਰਟ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਸਬੰਧਤ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ। ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰ ਸੂਤਰਾਂ ਨੇ ਦੱਸਿਆ ਕਿ AI 171 ਜਹਾਜ਼ ਹਾਦਸੇ 'ਤੇ ਤਿਆਰ ਕੀਤੀ ਗਈ ਰਿਪੋਰਟ ਜਾਂਚ ਦੇ ਸ਼ੁਰੂਆਤੀ ਨਤੀਜਿਆਂ 'ਤੇ ਅਧਾਰਤ ਹੈ ਅਤੇ ਇਸਨੂੰ ਮੰਤਰਾਲੇ ਦੇ ਨਾਲ-ਨਾਲ ਹੋਰ ਹਿੱਸੇਦਾਰਾਂ ਨਾਲ ਸਾਂਝਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...
ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਇਕ ਜਹਾਜ਼ 12 ਜੂਨ ਨੂੰ ਉਡਾਣ ਭਰਦੇ ਸਾਰ ਹੀ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਨਾਲ ਪੂਰਾ ਦੇਸ਼ ਕੰਬ ਗਿਆ। ਇਸ ਹਾਦਸੇ ਦੌਰਾਨ 250 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਹਾਦਸੇ ਦਾ ਸ਼ਿਕਾਰ ਹੋਏ ਏਅਰ ਇੰਡੀਆ ਦੇ ਜਹਾਜ਼ ਵਿਚ ਚਾਲਕ ਦਲ ਦੇ ਮੈਂਬਰਾਂ ਸਣੇ 242 ਲੋਕ ਸਵਾਰ ਸਨ, ਜਿਹਨਾਂ ਵਿਚੋਂ 241 ਦੀ ਮੌਤ ਹੋ ਗਈ ਅਤੇ ਸਿਰਫ਼ ਇਕ ਵਿਅਕਤੀ ਖ਼ੁਸ਼ਕਿਸਮਤੀ ਨਾਲ ਬੱਚ ਗਿਆ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਦੱਸ ਦੇਈਏ ਕਿ ਇਹ ਜਹਾਜ਼ ਹਵਾਈ ਅੱਡੇ ਦੇ ਨੇੜੇ ਇਕ ਮੈਡੀਕਲ ਕਾਲਜ ਦੇ ਹੋਸਟਲ ਦੇ ਉੱਪਰ ਤੋਂ ਲੰਘਣ ਦੀ ਥਾਂ ਉਸ ਦੀ ਇਮਾਰਤ ਨਾਲ ਟਕਰਾਅ ਗਿਆ, ਜਿਸ ਕਾਰਨ ਕਈ ਮੈਡੀਕਲ ਵਿਦਿਆਰਥੀ ਅਤੇ ਹੋਰ ਲੋਕ ਮਾਰੇ ਗਏ। ਜਾਂਚ ਪ੍ਰੋਟੋਕਾਲ ਦੇ ਅਨੁਸਾਰ ਜਾਂਚ ਏਜੰਸੀ ਨੂੰ ਇਕ ਮਹੀਨੇ ਦੇ ਅੰਦਰ ਮੁੱਢਲੀ ਰਿਪੋਰਟ ਸੌਂਪਣੀ ਪੈਂਦੀ ਹੈ। ਇਸ ਰਿਪੋਰਟ ਨੂੰ ਤਿਆਰ ਕਰਨ ਵਿਚ ਸਾਰੇ ਅੰਤਰਰਾਸ਼ਟਰੀ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਹਾਦਸਾਗ੍ਰਸਤ ਜਹਾਜ਼ ਦੇ ਦੋਵੇਂ ਬਲੈਕ ਬਾਕਸ ਮਿਲ ਗਏ ਹਨ।
ਇਹ ਵੀ ਪੜ੍ਹੋ - ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8