Air India Plane Crash ਦੀ Live ਵੀਡੀਓ ਆਈ ਸਾਹਮਣੇ, ਦੇਖ ਖੜ੍ਹੇ ਹੋਣਗੇ ਰੌਂਗਟੇ

Thursday, Jun 12, 2025 - 03:37 PM (IST)

Air India Plane Crash ਦੀ Live ਵੀਡੀਓ ਆਈ ਸਾਹਮਣੇ, ਦੇਖ ਖੜ੍ਹੇ ਹੋਣਗੇ ਰੌਂਗਟੇ

ਗੁਜਰਾਤ : ਗੁਜਰਾਤ ਦੇ ਅਹਿਮਦਾਬਾਦ 'ਚ ਏਅਰ ਇੰਡੀਆ ਦਾ B787 ਜਹਾਜ਼ VT-ANB ਕਰੈਸ਼ ਹੋ ਗਿਆ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਕ੍ਰੈਸ਼ ਹੋਏ ਜਹਾਜ਼ ਵਿਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 2 ਪਾਇਲਟ ਅਤੇ 10 ਕੈਬਿਨ ਕਰੂ ਸ਼ਾਮਲ ਸਨ। ਇਸ ਹਾਦਸੇ ਦੀ ਪਹਿਲੀ ਲਾਈਵ ਵੀਡੀਓ ਸਾਹਮਣੇ ਆ ਗਈ ਹੈ, ਜਿਸ ਵਿਚ ਜਹਾਜ਼ ਉਡਾਣ ਭਰਦਾ ਦਿਖਾਈ ਦੇ ਰਿਹਾ ਹੈ। ਉਡਾਣ ਦੌਰਾਨ ਜਹਾਜ਼ ਅਚਾਨਕ ਕਰੈਸ਼ ਹੋ ਗਿਆ। ਜਿਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਅਤੇ ਸਾਰੇ ਆਸਮਾਨ ਵਿਚ ਕਾਲਾ ਧੁੰਆ ਦਿਖਾਈ ਦੇਣ ਲੱਗ ਪਿਆ। 

ਇਹ ਵੀ ਪੜ੍ਹੋ : Air India Plane Crash: ਜਾਣੋ ਕਿਉਂ ਕਰੈਸ਼ ਹੋਇਆ ਜਹਾਜ਼, ਵਜ੍ਹਾ ਆ ਗਈ ਸਾਹਮਣੇ

ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਏਅਰਪੋਰਟ ਤੋਂ ਜਹਾਜ਼ ਦੇ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾ ਵਾਪਰ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। ਹਾਦਸੇ ਦਾ ਸ਼ਿਕਾਰ ਹੋਣ ਤੋਂ ਪਹਿਲਾ ਜਹਾਜ਼ ਦੀ ਟੇਲ ਇਮਾਰਤ ਨਾਲ ਟਕਰਾਈ ਸੀ, ਜਿਸ ਤੋਂ ਬਾਅਦ ਉਹ ਰਿਹਾਇਸ਼ੀ ਇਲਾਕੇ ਵਿਚ ਕਰੈਸ਼ ਹੋ ਗਿਆ।

ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News