ਏਅਰ ਇੰਡੀਆ ਦੇ ਜਹਾਜ਼ ਨਾਲ ਵੱਡਾ ਹਾਦਸਾ, ਵਾਲ-ਵਾਲ ਬਚੇ ਯਾਤਰੀ
Monday, Jul 21, 2025 - 02:15 PM (IST)

ਮੁੰਬਈ : ਮੁੰਬਈ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਏਅਰ ਇੰਡੀਆ ਦਾ ਇੱਕ ਜਹਾਜ਼ ਲੈਂਡਿੰਗ ਕਰਦੇ ਸਮੇਂ ਅਚਾਨਕ ਰਨਵੇਅ ਤੋਂ ਫਿਸਲ ਕੇ ਉਤਰ ਗਿਆ। ਸੂਤਰਾਂ ਅਨੁਸਾਰ ਮੁੰਬਈ ਵਿੱਚ ਭਾਰੀ ਮੀਂਹ ਪਿਆ ਸੀ, ਜਿਸ ਕਾਰਨ ਲੈਂਡਿੰਗ ਦੌਰਾਨ ਏਅਰ ਇੰਡੀਆ ਦਾ ਜਹਾਜ਼ ਰਨਵੇਅ ਤੋਂ ਫਿਸਲ ਕੇ ਦੂਜੇ ਪਾਸੇ ਚਲਾ ਗਿਆ। ਹਾਲਾਂਕਿ, ਲੈਂਡਿੰਗ ਦੌਰਾਨ ਜਹਾਜ਼ ਦੀ ਰਫ਼ਤਾਰ ਘੱਟ ਹੋਣ ਕਾਰਨ ਕੋਈ ਵੱਡਾ ਹਾਦਸਾ ਨਹੀਂ ਹੋਇਆ।
ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ
ਫਿਲਹਾਲ ਇਸ ਜਹਾਜ਼ ਵਿੱਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ। ਸਾਰੇ ਯਾਤਰੀਆਂ ਅਤੇ ਚਾਲਕ ਦਲ ਨੂੰ ਜਹਾਜ਼ ਤੋਂ ਉਤਾਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਹਾਜ਼ ਨੂੰ ਹਵਾਈ ਅੱਡੇ 'ਤੇ ਹੀ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8