Air India ਦੀ ਉਡਾਣ ''ਚ ਆਈ ਤਕਨੀਕੀ ਖ਼ਰਾਬੀ, ਹਵਾਈ ਅੱਡੇ ''ਤੇ ਵਾਪਸ ਪਰਤਿਆ ਜਹਾਜ਼
Friday, Jan 10, 2025 - 12:19 PM (IST)
ਚੇਨਈ- ਸਿੰਗਾਪੁਰ ਜਾਣ ਵਾਲੀ 'ਏਅਰ ਇੰਡੀਆ' ਦੀ ਇਕ ਉਡਾਣ 'ਚ ਸ਼ੁੱਕਰਵਾਰ ਨੂੰ ਖਰਾਬੀ ਆ ਗਈ, ਜਿਸ ਬਾਰੇ ਪਤਾ ਲੱਗਣ ਤੋਂ ਬਾਅਦ ਪਾਇਲਟ ਨੇ ਜਹਾਜ਼ ਨੂੰ ਵਾਪਸ ਸ਼ਹਿਰ ਦੇ ਹਵਾਈ ਅੱਡੇ 'ਤੇ ਉਤਾਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ, ਪਾਇਲਟ ਨੇ ਵਾਪਸੀ ਲਈ ਹਵਾਈ ਅੱਡੇ ਨਾਲ ਸੰਪਰਕ ਕੀਤਾ ਅਤੇ ਜਹਾਜ਼ ਨੂੰ ਸੁਰੱਖਿਅਤ ਉਤਾਰਿਆ। ਜਹਾਜ਼ 'ਚ ਲਗਭਗ 170 ਯਾਤਰੀ ਸਵਾਰ ਸਨ।
ਇਹ ਵੀ ਪੜ੍ਹੋ : HMPV ਵਾਇਰਸ ਤੋਂ ਬਾਅਦ ਫੈਲੀ ਇਕ ਹੋਰ ਬੀਮਾਰੀ, ਅਚਾਨਕ ਗੰਜੇ ਹੋ ਰਹੇ ਲੋਕ
ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਚੇਨਈ ਤੋਂ ਸਿੰਗਾਪੁਰ ਜਾ ਰਹੀ ਫਲਾਈਟ ਨੰਬਰ AI 346 ਸ਼ੱਕੀ ਤਕਨੀਕੀ ਸਮੱਸਿਆ ਕਾਰਨ ਵਾਪਸ ਪਰਤ ਆਈ। ਅਧਿਕਾਰੀ ਨੇ ਦੱਸਿਆ ਕਿ ਸਾਵਧਾਨੀ ਜਾਂਚ ਲਈ ਜਹਾਜ਼ ਨੂੰ ਸੁਰੱਖਿਅਤ ਉਤਾਰਿਆ ਗਿਆ। ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਅਧਿਕਾਰੀ ਨੇ ਇਹ ਵੀ ਕਿਹਾ ਕਿ ਯਾਤਰੀਆਂ ਨੂੰ ਚੇਨਈ ਤੋਂ ਸਿੰਗਾਪੁਰ ਭੇਜਣ ਲਈ ਵਿਕਲਪਿਕ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8