ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ

Monday, Oct 19, 2020 - 06:30 PM (IST)

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਵਾ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਸੋਮਵਾਰ ਨੂੰ ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਮਹੀਨੇਵਾਰ ਬੈਠਕਾਂ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਇਸ ਮੁੱਦੇ ਦੇ ਹੱਲ ਲਈ ਸੂਬਿਆਂ ਦੇ ਪੱਧਰ 'ਤੇ ਸਿਆਸੀ ਇੱਛਾ ਸ਼ਕਤੀ ਦੀ ਘਾਟ ਹੈ। ਕੇਜਰੀਵਾਲ ਨੇ ਇਕ ਡਿਜ਼ੀਟਲ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਪਰਾਲੀ ਸਾੜਨ 'ਤੇ ਰੋਕ ਅਤੇ ਹਵਾ ਪ੍ਰਦੂਸ਼ਣ 'ਤੇ ਕਾਬੂ ਲਈ ਪ੍ਰਭਾਵਿਤ ਸੂਬਿਆਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ 'ਤੇ ਬਹੁਤ ਘੱਟ ਸਮੇਂ ਵਿਚ ਕਾਬੂ ਪਾਇਆ ਜਾ ਸਕਦਾ ਹੈ। ਕੇਜਰੀਵਾਲ ਨੇ ਅਪੀਲ ਕਰਦੇ ਹੋਏ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸਿਆਸਤ ਛੱਡ ਕੇ ਵਾਤਾਵਰਣ ਨੂੰ ਬਚਾਉਣ ਲਈ ਇਸ ਸਮੇਂ ਇਕਜੁੱਟ ਹੋਣ ਦੀ ਲੋੜ ਹੈ। 

PunjabKesari

ਕੇਜਰੀਵਾਲ ਨੇ ਹਵਾ ਪ੍ਰਦੂਸ਼ਣ ਖ਼ਿਲਾਫ਼ ਸੰਯੁਕਤ ਸੰਘਰਸ਼ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੀਆਂ ਸੂਬਾ ਸਰਕਾਰਾਂ ਇਸ ਸਮੱਸਿਆ ਦੇ ਹੱਲ ਲਈ ਇਕ ਹੋ ਜਾਣ ਤਾਂ 4 ਸਾਲ ਤੋਂ ਘੱਟ ਸਮੇਂ ਵਿਚ ਅਸੀਂ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰ ਸਕਦੇ ਹਾਂ। ਕੇਜਰੀਵਾਲ ਮੁਤਾਬਕ ਚਾਰੋਂ ਸੂਬਿਆਂ ਦੀਆਂ ਸਰਕਾਰਾਂ ਜੇਕਰ ਪ੍ਰਦੂਸ਼ਣ ਨਾਲ ਲੜਾਈ ਲਈ ਸੰਯੁਕਤ ਰੂਪ ਨਾਲ ਇਕ ਹੀ ਮੰਚ 'ਤੇ ਆਉਂਦੀ ਹਨ, ਤਾਂ ਇਸ ਸਮੱਸਿਆ ਤੋਂ ਰਾਜਧਾਨੀ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਨੂੰ ਨਿਜ਼ਾਤ ਮਿਲ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਤੋਂ ਪ੍ਰਦੂਸ਼ਣ ਪੂਰੇ ਉੱਤਰ ਭਾਰਤ ਵਿਚ ਹੁੰਦਾ ਹੈ। 

ਕੇਜਰੀਵਾਲ ਨੇ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਬਾਇਓ ਕੰਪੋਜ਼ਡ ਕੀਤਾ ਜਾ ਸਕਦਾ ਹੈ ਜਾਂ ਉਸ ਨੂੰ ਬਾਇਓਗੈਸ, ਕੋਲਾ ਅਤੇ ਇੱਥੋਂ ਤੱਕ ਕਿ ਕਾਰਡਬੋਰਡ ਵਿਚ ਵੀ ਬਦਲਿਆ ਜਾ ਸਕਦਾ ਹੈ। ਹਰਿਆਣਾ ਦੇ ਕਰਨਾਲ 'ਚ ਕੁਝ ਕਾਰਖਾਨੇ ਅਜਿਹਾ ਹੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਇਕ ਸਾਲ ਦੇ ਅੰਦਰ 'ਮੌਕੇ' ਵਿਚ ਬਦਲਿਆ ਜਾ ਸਕਦਾ ਹੈ, ਬੇਸ਼ਰਤੇ ਪਰਾਲੀ ਸਾੜਨ 'ਤੇ ਰੋਕ ਲਈ ਇਕ ਨਿਸ਼ਚਿਤ ਸਮੇਂ ਸੀਮਾ ਹੋਵੇ।


Tanu

Content Editor

Related News