ਦਿੱਲੀ ਜ਼ਹਿਰੀਲੀ ਹਵਾ ਅਤੇ ਠੰਡ ਦਾ ਦੋਹਰਾ ਹਮਲਾ! AQI 330 ਤੋਂ ਪਾਰ, ਸਾਹ ਲੈਣਾ ਹੋਇਆ ਔਖਾ
Sunday, Dec 07, 2025 - 09:50 AM (IST)
ਨੈਸ਼ਨਲ ਡੈਸਕ : ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਠੰਡ ਦੇ ਨਾਲ-ਨਾਲ ਪ੍ਰਦੂਸ਼ਣ ਦੇ ਕਹਿਰ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਿਛਲਾ ਸ਼ਨੀਵਾਰ (6 ਦਸੰਬਰ) ਵੀ ਦਿੱਲੀ ਵਾਸੀਆਂ ਲਈ ਬਹੁਤ ਪ੍ਰਦੂਸ਼ਿਤ ਵਾਲਾ ਦਿਨ ਰਿਹਾ, ਜਿਥੇ 24 ਘੰਟਿਆਂ ਦਾ ਔਸਤ AQI (ਹਵਾ ਗੁਣਵੱਤਾ ਸੂਚਕਾਂਕ) 330 ਦਰਜ ਕੀਤਾ ਗਿਆ, ਜੋ 'ਬਹੁਤ ਮਾੜੀ' ਸ਼੍ਰੇਣੀ ਵਿੱਚ ਆਉਂਦਾ ਹੈ। ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਰਾਜਧਾਨੀ ਪਿਛਲੇ ਡੇਢ ਮਹੀਨੇ ਤੋਂ ਜ਼ਹਿਰੀਲੀ ਹਵਾ ਦੀ ਪਕੜ ਤੋਂ ਬਾਹਰ ਨਹੀਂ ਆ ਸਕੀ ਹੈ।
ਪੜ੍ਹੋ ਇਹ ਵੀ - ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ 'ਤੇ ਲੱਗੇਗਾ ਵੱਡਾ ਝਟਕਾ
31 ਸਟੇਸ਼ਨਾਂ ਦੀ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ'
ਸੀਪੀਸੀਬੀ ਦੇ ਸਮੀਰ ਐਪ ਦੇ ਅਨੁਸਾਰ ਦਿੱਲੀ ਦੇ 40 ਨਿਗਰਾਨੀ ਸਟੇਸ਼ਨਾਂ ਵਿੱਚੋਂ 31 'ਤੇ AQI 'ਬਹੁਤ ਮਾੜੀ' ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਮੁੰਡਕਾ ਵਿੱਚ AQI 387 ਅਤੇ ਨਹਿਰੂ ਨਗਰ ਵਿੱਚ 369 ਤੱਕ ਪਹੁੰਚ ਗਿਆ। ਸ਼ਨੀਵਾਰ ਸਵੇਰੇ 9 ਵਜੇ ਤੱਕ ਵੀ ਔਸਤ AQI 335 'ਤੇ ਰਿਹਾ। ਸ਼ਨੀਵਾਰ ਸ਼ਾਮ ਨੂੰ ਦਿੱਲੀ-ਐਨਸੀਆਰ ਦੀ ਹਵਾ ਵਿੱਚ PM10 ਦਾ ਪੱਧਰ 275.7 ਅਤੇ PM2.5 ਦਾ ਪੱਧਰ 157.4 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਸੀ, ਜੋ ਮਿਆਰ ਤੋਂ ਲਗਭਗ ਤਿੰਨ ਗੁਣਾ ਹੈ। 14 ਅਕਤੂਬਰ ਤੋਂ ਬਾਅਦ ਇੱਕ ਵੀ ਦਿਨ ਅਜਿਹਾ ਨਹੀਂ ਹੋਇਆ, ਜਦੋਂ AQI 200 ਤੋਂ ਹੇਠਾਂ ਆਇਆ ਹੋਵੇ।
ਪੜ੍ਹੋ ਇਹ ਵੀ - ਨਵੇਂ ਸਾਲ ਤੋਂ ਪਹਿਲਾਂ ਦਿਖਾਈ ਦੇਣ ਇਹ ਸੰਕੇਤ ਤਾਂ ਸਮਝੋ ਸ਼ੁੱਭ ਤੇ ਚੰਗੀ ਕਿਸਮਤ ਵਾਲਾ ਹੋਵੇਗਾ ਸਾਲ 2026!
ਅਗਲੇ 3-4 ਦਿਨਾਂ ਵਿੱਚ ਸੁਧਾਰ ਦੀ ਕੋਈ ਉਮੀਦ ਨਹੀਂ
ਏਅਰ ਕੁਆਲਿਟੀ ਅਰਲੀ ਵਾਰਨਿੰਗ ਸਿਸਟਮ (AQI) ਦਾ ਅਨੁਮਾਨ ਹੈ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ AQI ਇਸ ਮਾੜੇ ਪੱਧਰ ਦੇ ਆਲੇ-ਦੁਆਲੇ ਬਣਿਆ ਰਹੇਗਾ। ਮੌਸਮ ਵਿਭਾਗ (IMD) ਦੇ ਅਨੁਸਾਰ ਐਤਵਾਰ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਸਰਕਾਰੀ ਏਜੰਸੀਆਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਘਟਾਉਣ ਲਈ ਮੀਂਹ ਜਾਂ ਤੇਜ਼ ਹਵਾਵਾਂ ਦੀ ਲੋੜ ਹੁੰਦੀ ਹੈ ਪਰ ਇਸ ਵੇਲੇ ਅਜਿਹੀ ਕਿਸੇ ਵੀ ਮੌਸਮੀ ਗਤੀਵਿਧੀ ਦੀ ਸੰਭਾਵਨਾ ਘੱਟ ਹੈ।
ਪੜ੍ਹੋ ਇਹ ਵੀ - ਫਿਰ ਗਰਭਵਤੀ ਹੋਈ ਸੀਮਾ ਹੈਦਰ! 6ਵੀਂ ਵਾਰ ਬਣੇਗੀ ਮਾਂ, ਯੂਟਿਊਬ 'ਤੇ ਕਿਹਾ ਹੁਣ ਅਸੀਂ...
ਲੋਕਾਂ ਦੀ ਸਿਹਤ 'ਤੇ ਅਸਰ
ਰਾਜਧਾਨੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦਾ ਲੋਕਾਂ ਦੀ ਸਿਹਤ 'ਤੇ ਸਿੱਧਾ ਅਸਰ ਪੈ ਰਿਹਾ ਹੈ। ਦਮੇ ਦੇ ਮਰੀਜ਼ਾਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਅੱਖਾਂ ਵਿੱਚ ਜਲਣ, ਇਨਫੈਕਸ਼ਨ, ਗਲੇ ਵਿੱਚ ਖਰਾਸ਼, ਖੰਘ ਅਤੇ ਦਰਦ ਦੀ ਸ਼ਿਕਾਇਤ ਕਰ ਰਹੇ ਹਨ। ਫੇਫੜਿਆਂ 'ਤੇ ਮਾੜਾ ਅਸਰ ਪੈ ਰਿਹਾ ਹੈ ਅਤੇ ਲੋਕਾਂ ਵਿੱਚ ਥਕਾਵਟ, ਚਿੰਤਾ ਅਤੇ ਸਿਰ ਦਰਦ ਵਰਗੇ ਲੱਛਣ ਵੀ ਵਧੇ ਹਨ। ਪ੍ਰਦੂਸ਼ਣ ਦੇ ਨਾਲ-ਨਾਲ, ਦਿੱਲੀ ਵਾਸੀ ਵੀ ਠੰਢ ਦੀ ਮਾਰ ਝੱਲ ਰਹੇ ਹਨ। ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ 24 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।
ਪੜ੍ਹੋ ਇਹ ਵੀ - ਸਾਲ 2026 'ਚ ਇਨ੍ਹਾਂ ਰਾਸ਼ੀ ਵਾਲਿਆਂ 'ਤੇ ਚੱਲੇਗੀ ਸਾੜ ਸਤੀ ਤੇ ਢਾਈਆ, ਸ਼ਨੀਦੇਵ ਲੈਣਗੇ ਅਗਨੀ ਪ੍ਰੀਖਿਆ
