ਪਰਾਲੀ ਸਾੜਨ ਨੂੰ ਲੈ ਕੇ SC ਸਖ਼ਤ, ਕਿਹਾ- ''ਜ਼ਮੀਨੀ ਪੱਧਰ ''ਤੇ ਨਹੀਂ ਹੋਇਆ ਕੋਈ ਕੰਮ''
Thursday, Oct 03, 2024 - 01:56 PM (IST)
ਨਵੀਂ ਦਿੱਲੀ- ਦਿੱਲੀ- NCR 'ਚ ਪ੍ਰਦੂਸ਼ਣ ਮਾਮਲੇ ਨੂੰ ਲੈ ਕੇ ਵੀਰਵਾਰ ਯਾਨੀ ਕਿ ਅੱਜ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ 'ਚ ਫੇਲ੍ਹ ਰਹਿਣ ਲਈ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੂੰ ਝਾੜ ਪਾਈ ਹੈ। ਅਦਾਲਤ ਨੇ ਕਿਹਾ ਕਿ CAQM ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਹੀ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੋ ਰਿਹਾ ਹੈ। ਸਿਰਫ਼ ਮੀਟਿੰਗ ਅਤੇ ਚਰਚਾ ਤੋਂ ਇਲਾਵਾ ਕੁਝ ਨਹੀਂ ਹੋ ਰਿਹਾ। ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ CAQM ਨੇ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਲੇ-ਦੁਆਲੇ ਦੇ ਖੇਤਰਾਂ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਇਕ ਵੀ ਕੇਸ ਸ਼ੁਰੂ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ; ਸਵੇਰ ਦੀ ਸੈਰ 'ਤੇ ਨਿਕਲੇ RJD ਆਗੂ ਨੂੰ ਮਾਰੀ ਗੋਲੀ (ਵੀਡੀਓ)
ਬੈਂਚ ਨੇ ਕਿਹਾ ਕਿ ਇਸ ਮੁੱਦੇ 'ਤੇ 29 ਅਗਸਤ ਨੂੰ ਹੀ ਮੀਟਿੰਗ ਹੋਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਬੈਠਕ 'ਚ 11 'ਚੋਂ ਸਿਰਫ 5 ਮੈਂਬਰ ਮੌਜੂਦ ਸਨ, ਜਿੱਥੇ ਇਸ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ 'ਤੇ ਵੀ ਚਰਚਾ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਵੀ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਦੋਹਾਂ ਸੂਬਿਆਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਮੁਆਵਜ਼ਾ ਲਿਆ ਹੈ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਅਤੇ ਉਲੰਘਣਾ ਕਰਨ ਵਾਲਿਆਂ ਲਈ ਮਾਮੂਲੀ ਜੁਰਮਾਨਾ ਕਿਉਂ ਹੈ? ਅਜਿਹੇ ਲੋਕਾਂ ਲਈ ਕੋਈ ਸਜ਼ਾ ਦਾ ਪ੍ਰਬੰਧ ਕਿਉਂ ਨਹੀਂ ਹੈ? ਅਦਾਲਤ ਨੇ ਕੇਂਦਰ ਅਤੇ CAQM ਨੂੰ ਅੱਜ ਤੋਂ ਇਕ ਹਫ਼ਤੇ ਦੇ ਅੰਦਰ ਇਸ ਮਾਮਲੇ 'ਤੇ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਾਮਲੇ ਦੀ ਸੁਣਵਾਈ 16 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ- 56 ਸਾਲ ਬਰਫ਼ 'ਚ ਦੱਬਿਆ ਰਿਹਾ ਫ਼ੌਜੀ ਮੁੰਸ਼ੀਰਾਮ, ਹੁਣ ਨਸੀਬ ਹੋਵੇਗੀ ਆਪਣੇ ਪਿੰਡ ਦੀ ਮਿੱਟੀ
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ CAQM ਨੂੰ ਆਪਣੇ ਹੁਕਮ ਲਾਗੂ ਕਰਨ ਲਈ ਠੋਸ ਕਦਮ ਚੁੱਕਣ ਨੂੰ ਕਿਹਾ ਹੈ। CAQM ਨੂੰ ਹੋਰ ਸਰਗਰਮ ਹੋਣ ਦੀ ਜ਼ਰੂਰਤ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਪਰਾਲੀ ਸਾੜਨ ਦੇ ਬਦਲਵੇਂ ਉਪਕਰਨਾਂ ਦਾ ਇਸਤੇਮਾਲ ਜ਼ਮੀਨੀ ਪੱਧਰ 'ਤੇ ਹੋਵੇ। ਏਅਰ ਕੁਆਲਿਟੀ ਮੈਨੇਜਮੈਂਟ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਨੂੰ ਲੈ ਕੇ ਬਿਹਤਰ ਪਾਲਣ ਰਿਪੋਰਟ ਦਾਖ਼ਲ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8