ਸੁਪਰੀਮ ਕੋਰਟ ਦੀ ਕੇਂਦਰ ਨੂੰ ਸਲਾਹ, ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੱਭੋ ਕੋਈ ਹੱਲ

11/13/2019 2:17:43 PM

ਨਵੀਂ ਦਿੱਲੀ (ਵਾਰਤਾ)— ਦੇਸ਼, ਖਾਸ ਕਰ ਕੇ ਰਾਜਧਾਨੀ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਪੁੱਜ ਗਿਆ ਹੈ। ਇਸ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਾਈਡ੍ਰੋਜਨ ਆਧਾਰਿਤ ਈਂਧਨ ਦੇ ਇਸਤੇਮਾਲ ਦੀ ਸੰਭਾਵਨਾ ਤਲਾਸ਼ਣ ਨੂੰ ਕਿਹਾ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਪ੍ਰਦੂਸ਼ਣ ਦੇ ਖਤਰਨਾਕ ਪੱਧਰ ਨੂੰ ਆਪਣੇ ਧਿਆਨ ਵਿਚ ਲੈਂਦੇ ਹੋਏ ਕੇਂਦਰ ਸਰਕਾਰ ਨੂੰ ਬੁੱਧਵਾਰ ਨੂੰ ਇਹ ਸਲਾਹ ਦਿੱਤੀ। 

ਕੋਰਟ ਨੇ ਕਿਹਾ ਕਿ ਦੇਸ਼ ਵਿਚ, ਖਾਸ ਕਰ ਕੇ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਪ੍ਰਦੂਸ਼ਣ ਦੀ ਸਥਿਤੀ ਖਤਰਨਾਕ ਪੱਧਰ 'ਤੇ ਪਹੁੰਚ ਗਈ ਹੈ। ਇਸ 'ਤੇ ਕੰਟਰੋਲ ਲਈ ਕੇਂਦਰ ਸਰਕਾਰ ਨੂੰ ਹੱਲ ਲੱਭਣਾ ਚਾਹੀਦਾ ਹੈ। ਕੇਂਦਰ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਰਕਾਰ ਤਕਨੀਕ ਅਤੇ ਹੋਰ ਉਪਾਵਾਂ ਦੇ ਸਹਾਰੇ ਪੁਖਤਾ ਉਪਾਅ ਯਕੀਨੀ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਅਧਿਕਾਰ ਪ੍ਰਾਪਤ ਕਮੇਟੀ ਤਕਨੀਕੀ ਸਹੂਲਤ ਦਾ ਅਧਿਐਨ ਕਰ ਕੇ ਰਿਪੋਰਟ ਤਿਆਰ ਕਰੇਗੀ। ਕੋਰਟ ਨੇ ਇਸ ਮਾਮਲੇ ਵਿਚ 3 ਦਸੰਬਰ ਤਕ ਰਿਪੋਰਟ ਤਲੱਬ ਕੀਤੀ ਹੈ।

Tanu

This news is Content Editor Tanu