ਦਿੱਲੀ ''ਚ ਵਧਿਆ ਪ੍ਰਦੂਸ਼ਣ, ਹਵਾ ਗੁਣਵੱਤਾ ''ਖ਼ਰਾਬ ਸ਼੍ਰੇਣੀ'' ''ਚ

Sunday, Oct 13, 2024 - 10:07 AM (IST)

ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਵਿਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ 9.05 ਵਜੇ ਦਿੱਲੀ 'ਚ ਨਮੀ ਦਾ ਪੱਧਰ 76 ਫੀਸਦੀ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ 'ਚ ਐਤਵਾਰ ਦਾ ਦਿਨ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ 'ਚ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 209 ਦਰਜ ਕੀਤਾ ਗਿਆ, ਜੋ ਕਿ 'ਖ਼ਰਾਬ' ਸ਼੍ਰੇਣੀ 'ਚ ਆਉਂਦਾ ਹੈ। ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ 'ਚੰਗਾ', 51 ਤੋਂ 100 'ਸੰਤੋਸ਼ਜਨਕ', 101 ਤੋਂ 200 'ਮੱਧਮ', 201 ਤੋਂ 300 'ਖ਼ਰਾਬ' ਅਤੇ 301 ਤੋਂ 400 'ਬਹੁਤ ਖ਼ਰਾਬ' ਅਤੇ 401 ਤੋਂ 500 ਦਰਮਿਆਨ 'ਗੰਭੀਰ' ਮੰਨਿਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News