7 ਮਈ ਨੂੰ ਵੱਜਣਗੇ ਹਵਾਈ ਹਮਲਿਆਂ ਦੀ ਚਿਤਾਵਨੀ ਵਾਲੇ ਸਾਇਰਨ! ਕੇਂਦਰ ਨੇ ਸੂਬਿਆਂ ਨੂੰ ਦਿੱਤੇ ਮੋਕ ਡ੍ਰਿਲ ਦੇ ਨਿਰਦੇਸ਼
Monday, May 05, 2025 - 07:33 PM (IST)

ਨਵੀਂ ਦਿੱਲੀ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਵਿਚਕਾਰ ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਨੂੰ 7 ਮਈ (ਬੁੱਧਵਾਰ) ਨੂੰ ਸਿਵਲ ਡਿਫੈਂਸ ਡ੍ਰਿਲ (ਨਾਗਰਿਕ ਸੁਰੱਖਿਆ ਅਭਿਆਸ/ਮੋਕ ਡ੍ਰਿਲ) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।
ਸੂਤਰਾਂ ਮੁਤਾਬਕ, ਇਸ ਅਭਿਆਸ ਦੌਰਾਨ ਏਅਰ ਰੈੱਡ ਵਾਰਨਿੰਗ ਸਾਇਰਨ ਵਜਾਏ ਜਾਣਗੇ ਅਤੇ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਕਿ ਦੁਸ਼ਮਣ ਦੇ ਹਮਲੇ ਦੇ ਸਮੇਂ ਖੁਦ ਦੀ ਸੁਰੱਖਿਆ ਕਿਵੇਂ ਕਰਨੀ ਹੈ।
ਸੂਬਿਆਂ ਨੂੰ ਦਿੱਤੇ ਗਏ ਨਿਰਦੇਸ਼
ਸੂਤਰਾਂ ਨੇ ਇਹ ਵੀ ਕਿਹਾ ਕਿ ਡ੍ਰਿਲ ਦੌਰਾਨ ਬਲੈਕਆਊਟ ਦੀ ਤਿਆਰੀ ਅਤੇ ਮਹੱਤਵਪੂਰਨ ਪਲਾਂਟਾਂ ਅਤੇ ਸੰਸਥਾਵਾਂ ਨੂੰ ਜਲਦੀ ਛੁਪਾਉਣ ਲਈ ਪ੍ਰਬੰਧ ਕੀਤੇ ਜਾਣਗੇ।
ਸੂਬਿਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀਆਂ ਨਿਕਾਸੀ ਯੋਜਨਾਵਾਂ ਨੂੰ ਅਪਡੇਟ ਕਰਨ ਅਤੇ ਅਭਿਆਸ ਕਰਨ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਇਹ ਅਭਿਆਸ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜਬੂਤ ਕਰਨ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।