ਦਿੱਲੀ ’ਚ ਅੱਜ ਫਿਰ ‘ਗੰਭੀਰ’ ਪੱਧਰ ’ਤੇ ਪਹੁੰਚੀ ਹਵਾ ਦੀ ਕੁਆਲਿਟੀ, ਕਈ ਇਲਾਕਿਾਂ ’ਚ ਘਟੀ ਵਿਜ਼ੀਬਿਲਟੀ
Thursday, Nov 11, 2021 - 12:39 PM (IST)
ਨੈਸ਼ਨਲ ਡੈਸਕ– ਦਿੱਲੀ ’ਚ ਇਕ ਵਾਰ ਫਿਰ ਤੋਂ ਹਵਾ ਕੁਆਲਿਟੀ ਗੰਭੀਰ ਪੱਧਰ ’ਤੇ ਪਹੁੰਚ ਗਈ ਹੈ। ਦਿੱਲੀ ਦੇ ਕਈ ਇਲਾਕਿਆਂ ’ਚ ਖਰਾਬ ਹਵਾ ਦੇ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ, ਵੀਰਵਾਰ ਸਵੇਰੇ 8 ਵਜੇ ਹਵਾ ਕੁਆਲਿਟੀ 402 ਦਰਜ ਕੀਤੇ ਜਾਣ ਦੇ ਨਾਲ ਹੀ ਇਕ ਵਾਰ ਫਿਰ ਤੋਂ ਇਹ ‘ਗਭੀਰ’ ਸ਼੍ਰੇਣੀ ’ਚ ਪਹੁੰਚ ਗਈ। ਮੌਸਮ ਵਿਗਿਆਨੀ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ ਸਾਢੇ 8 ਵਜੇ ਹਵਾ ’ਚ ਨਮੀ ਦਾ ਪੱਧਰ 95 ਫੀਸਦੀ ਦਰਜ ਕੀਤਾ ਗਿਆ ਸੀ।
ਦਿੱਲੀ ’ਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 13.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਉਥੇ ਹੀ ਵੀਰਵਾਰ ਸਵੇਰੇ ਘੱਟੋ-ਘੱਟ ਤਾਪਮਾਨ 12.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦਾ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਲੇ ਕੁਝ ਦਿਨਾਂ ’ਚ ਤਾਪਮਾਨ ’ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। IMD ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਇਸ ਮੌਸਮ ਦਾ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ ਹੈ। ਦਿਨ ’ਚ ਆਸਮਾਨ ਸਾਫ ਰਹਿਣ ਦੇ ਨਾਲ ਹੀ ਹਲਕੀ ਧੁੰਦ ਜਾਂ ਕੋਹਰਾ ਛਾਅ ਸਕਦਾ ਹੈ। ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 28 ਡਿਗਰੀ ਸੈਲਸੀਅਸ ਦੇ ਕਰੀਬ ਰਹਿਣ ਦਾ ਅਨੁਮਾਨ ਹੈ।