ਏਅਰਸੈੱਲ ਮੈਕਸਿਸ ਕੇਸ : ਚਿਦਾਂਬਰਮ ਵਿਰੁੱਧ ਮੁਕੱਦਮਾ ਚਲਾਉਣ ਦੀ ਸਰਕਾਰ ਵਲੋਂ ਮਨਜ਼ੂਰੀ
Tuesday, Nov 27, 2018 - 08:46 AM (IST)
ਨਵੀਂ ਦਿੱਲੀ – ਏਅਰਸੈੱਲ ਮੈਕਸਿਸ ਕੇਸ ’ਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ, ਜਿਸ ’ਚ ਕੇਂਦਰ ਸਰਕਾਰ ਨੇ ਚਿਦਾਂਬਰਮ ਵਿਰੁੱਧ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ। ਪਟਿਆਲਾ ਹਾਊਸ ਕੋਰਟ ’ਚ ਅੱਜ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੁਲ 18 ਮੁਲਜ਼ਮਾਂ ਵਿਚੋਂ 11 ਮੁਲਜ਼ਮਾਂ ’ਤੇ ਮੁਕੱਦਮੇ ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ’ਚ ਪੀ. ਚਿਦਾਂਬਰਮ ਵੀ ਸ਼ਾਮਲ ਹਨ। ਇਸ ਮਾਮਲੇ ’ਚ ਈ. ਡੀ. ਵਲੋਂ ਬਾਕੀ ਬਚੇ ਮੁਲਜ਼ਮਾਂ ’ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਲਈ ਕੋਰਟ ਤੋਂ ਕੁਝ ਹੋਰ ਸਮਾਂ ਮੰਗਿਆ ਗਿਆ ਹੈ।
