ਏਅਰਪੋਰਟ ''ਤੇ ਬੰਬ ! ਰੌਲ਼ਾ ਪੈਣ ''ਤੇ ਮਿੰਟਾਂ ''ਚ ਪੈ ਗਈਆਂ ਭਾਜੜਾਂ

Thursday, Jun 19, 2025 - 02:02 PM (IST)

ਏਅਰਪੋਰਟ ''ਤੇ ਬੰਬ ! ਰੌਲ਼ਾ ਪੈਣ ''ਤੇ ਮਿੰਟਾਂ ''ਚ ਪੈ ਗਈਆਂ ਭਾਜੜਾਂ

ਬੈਂਗਲੁਰੂ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੰਬ ਹੋਣ ਦੀ ਝੂਠੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਬੁੱਧਵਾਰ ਰਾਤ ਨੂੰ ਇਕ ਅੱਤਵਾਦੀ ਦੇ ਨਾਂ ਤੋਂ ਭੇਜੇ ਗਏ ਈ-ਮੇਲ 'ਚ ਹਵਾਈ ਅੱਡੇ 'ਤੇ 2 ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ : 21, 22, 23 ਜੂਨ ਨੂੰ ਲੈ ਕੇ ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਹੋ ਗਿਆ ਅਲਰਟ ਜਾਰੀ

ਸੂਤਰਾਂ ਅਨੁਸਾਰ ਈ-ਮੇਲ 'ਚ ਇਹ ਦਾਅਵਾ ਵੀ ਕੀਤਾ ਗਿਆ ਸੀ ਕਿ ਹਵਾਈ ਅੱਡੇ ਦੇ ਟਾਇਲਟ 'ਚ ਪਾਈਪਲਾਈਨ ਦੇ ਅੰਦਰ ਇਕ ਵਿਸਫ਼ੋਟਕ ਉਪਕਰਣ ਰੱਖਿਆ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਕੰਪਲੈਕਸ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਵਿਸਤ੍ਰਿਤ ਜਾਂਚ ਤੋਂ ਬਾਅਦ ਪੁਸ਼ਟੀ ਕੀਤੀ ਕਿ ਕੋਈ ਵਿਸਫ਼ੋਟਕ ਨਹੀਂ ਮਿਲਿਆ ਹੈ ਅਤੇ ਧਮਕੀ ਝੂਠੀ ਸੀ। ਅਧਿਕਾਰੀਆਂ ਨੇ ਕਿਹਾ ਕਿ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰ ਨੇ ਜਾਰੀ ਕੀਤਾ ਹੁਕਮ, ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News