ਮੱਥੇ ''ਤੇ ਬਿੰਦੀ, ਬੁੱਲ੍ਹਾਂ ''ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ

Tuesday, Jun 25, 2024 - 04:33 PM (IST)

ਮੱਥੇ ''ਤੇ ਬਿੰਦੀ, ਬੁੱਲ੍ਹਾਂ ''ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ

ਰੁਦਰਪੁਰ (ਭਾਸ਼ਾ) - ਉਤਰਾਖੰਡ ਦੇ ਪੰਤਨਗਰ ਹਵਾਈ ਅੱਡੇ 'ਤੇ ਤਾਇਨਾਤ ਇਕ ਅਧਿਕਾਰੀ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਔਰਤ ਦਾ ਭੇਸ ਧਾਰਨ ਕਰਕੇ ਕਥਿਤ ਤੌਰ 'ਤੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਸੋਮਵਾਰ ਨੂੰ ਵਾਪਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਾਰੇ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਪੁਲਸ ਨੇ ਦੱਸਿਆ ਕਿ ਹਵਾਈ ਅੱਡੇ 'ਤੇ ਏਅਰ ਟ੍ਰੈਫਿਕ ਕੰਟਰੋਲ 'ਚ ਕੰਮ ਕਰਦੇ ਸਹਾਇਕ ਮੈਨੇਜਰ ਆਸ਼ੀਸ਼ ਚੌਸਾਲੀ (35) ਨੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਤੋਂ ਪਹਿਲਾਂ ਇਕ ਔਰਤ ਦਾ ਭੇਸ ਧਾਰਨ ਕਰਨ ਤੋਂ ਪਹਿਲਾਂ ਆਪਣੇ ਚਿਹਰੇ 'ਤੇ ਬਿੰਦੀ ਅਤੇ ਲਿਪਸਟਿਕ ਵੀ ਲਗਾਈ। ਪੁਲਸ ਮੁਤਾਬਕ ਔਰਤ ਦਾ ਭੇਸ ਧਾਰ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ - Lok Sabha Session : ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ

ਪੁਲਸ ਨੇ ਦੱਸਿਆ ਕਿ ਘਟਨਾ ਸਥਾਨ ਦੇ ਨੇੜਿਓਂ ਖ਼ੁਦਕੁਸ਼ੀ ਤੋਂ ਪਹਿਲਾਂ ਲਿਖਿਆ ਕੋਈ ਨੋਟ ਨਹੀਂ ਮਿਲਿਆ। ਪੁਲਸ ਅੰਦਾਜ਼ਾ ਲਗਾ ਰਹੀ ਹੈ ਕਿ ਪਿਥੌਰਾਗੜ੍ਹ ਦੇ ਪਿੰਡ ਕੰਡ ਦਾ ਰਹਿਣ ਵਾਲਾ ਇਹ ਅਧਿਕਾਰੀ ਕਿਸੇ ਮੋਬਾਈਲ ਗੇਮ ਦਾ ਸ਼ਿਕਾਰ ਹੋ ਸਕਦਾ ਹੈ ਜਾਂ ਕਿਸੇ ਮਾਨਸਿਕ ਬੀਮਾਰੀ ਦਾ। ਥਾਣਾ ਸਿਟੀ ਦੇ ਐੱਸ.ਪੀ ਮਨੋਜ ਕਤਿਆਲ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਅਤੇ ਮ੍ਰਿਤਕ ਦੇ ਫ਼ੋਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਅਧਿਆਪਕਾ ਹੈ, ਜੋ ਆਪਣੀ ਬੇਟੀ ਨਾਲ ਪਿਥੌਰਾਗੜ੍ਹ 'ਚ ਰਹਿੰਦੀ ਹੈ।

ਇਹ ਵੀ ਪੜ੍ਹੋ - ਸੜਕ 'ਤੇ ਖੇਡ ਰਹੀ 2 ਸਾਲਾ ਮਾਸੂਮ ਬੱਚੀ 'ਤੇ ਆਵਾਰਾ ਕੁੱਤਿਆਂ ਦਾ ਹਮਲਾ, ਬੁਰੀ ਤਰ੍ਹਾਂ ਨੋਚਿਆ, ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News