ਬੰਬ ਨਾਲ ਉਡਾ ਦੇਵਾਂਗੇ ਏਅਰਪੋਰਟ! ਧਮਕੀ ਨਾਲ ਕੰਨੂਰ ਪੁਲਸ ਨੂੰ ਪਈਆਂ ਭਾਜੜਾਂ, ਨਿਕਲੀ ਫਰਜ਼ੀ

Sunday, Jun 14, 2026 - 01:57 PM (IST)

ਬੰਬ ਨਾਲ ਉਡਾ ਦੇਵਾਂਗੇ ਏਅਰਪੋਰਟ! ਧਮਕੀ ਨਾਲ ਕੰਨੂਰ ਪੁਲਸ ਨੂੰ ਪਈਆਂ ਭਾਜੜਾਂ, ਨਿਕਲੀ ਫਰਜ਼ੀ

ਕਨੂਰ (ਕੇਰਲ) : ਕੰਨੂਰ ਹਵਾਈ ਅੱਡੇ 'ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਈਮੇਲ ਰਾਹੀਂ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਮਾਮਲੇ ਦੀ ਜਾਂਚ ਤੋਂ ਬਾਅਦ ਇਹ ਧਮਕੀ ਝੂਠੀ ਸਾਬਿਤ ਹੋਈ, ਜਿਸ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਮਟਨੂਰ ਪੁਲਸ ਨੇ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਪੁਲਸ ਦੇ ਅਨੁਸਾਰ, ਸ਼ਨੀਵਾਰ ਦੁਪਹਿਰ ਨੂੰ ਹਵਾਈ ਅੱਡੇ ਅਤੇ ਦੋ ਏਅਰਲਾਈਨਾਂ ਨਾਲ ਸਬੰਧਤ ਕਈ ਈਮੇਲ ਆਈਡੀ 'ਤੇ ਇਕ ਈਮੇਲ ਆਇਆ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਹਵਾਈ ਅੱਡੇ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ, ਜਿਸ ਦੇ ਲਈ ਵਿਸਫੋਟਕ ਲਗਾਏ ਗਏ ਹਨ। ਬਾਅਦ ਵਿੱਚ ਹਵਾਈ ਅੱਡੇ ਅਤੇ ਧਮਕੀ ਨਾਲ ਸਬੰਧਿਤ ਜਹਾਜ਼ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ। ਜਾਂਚ ਵਿੱਚ ਧਮਕੀ ਝੂਠੀ ਪਾਈ ਗਈ। 

ਪੜ੍ਹੋ ਇਹ ਵੀ - ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ ਸੇਵਾਵਾਂ ਬੰਦ ਕਰਨ ਦੀ ਚਿਤਾਵਨੀ

ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਅੱਡੇ ਦੇ ਸਹਾਇਕ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡ ਸੰਹਿਤਾ, ਸੂਚਨਾ ਤਕਨਾਲੋਜੀ ਐਕਟ ਅਤੇ ਕੇਰਲ ਪੁਲਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮਾਂ ਨੂੰ ਲੱਭਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰਿਆ ਈਮੇਲ ਇੱਕ ਜੀਮੇਲ ਖਾਤੇ ਤੋਂ ਭੇਜਿਆ ਗਿਆ ਸੀ। ਇਸ ਲਈ ਪੁਲਸ ਗੂਗਲ ਤੋਂ ਵੀ ਮਦਦ ਲੈ ਰਹੀ ਹੈ।

ਪੜ੍ਹੋ ਇਹ ਵੀ - ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News