ਡੋਭਾਲ ਨੇ ਅਯੁੱਧਿਆ ਫੈਸਲੇ ਤੋਂ ਬਾਅਦ ਸ਼ਾਂਤੀ ਬਣਾਏ ਰੱਖਣ ਲਈ ਯੂ.ਪੀ. ਸਰਕਾਰ ਦੀ ਕੀਤੀ ਤਾਰੀਫ਼

12/11/2019 2:16:02 PM

ਲਖਨਊ— ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅਯੁੱਧਿਆ ਵਿਵਾਦ ਦੇ ਫੈਸਲੇ ਦੇ ਸਮੇਂ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਸ਼ਾਂਤੀ ਕਾਇਮ ਰੱਖਣ ਲਈ ਉੱਤਰ ਪ੍ਰਦੇਸ਼ ਸਕਾਰ ਨੂੰ ਪੱਤਰ ਲਿਖ ਕੇ ਇਸ ਕੰਮ ਦੀ ਸ਼ਲਾਘਾ ਕੀਤੀ ਹੈ। ਡੋਭਾਲ ਨੇ ਮੁੱਖ ਸਕੱਤਰ ਰਾਜੇਂਦਰ ਕੁਮਾਰ ਤਿਵਾੜੀ ਨੂੰ ਲਿਖੇ ਪੱਤਰ 'ਚ ਕਿਹਾ ਕਿ ਅਯੁੱਧਿਆ ਮਾਮਲੇ ਦੀ ਸੁਣਵਾਈ ਦੇ ਸਮੇਂ ਉੱਤਰ ਪ੍ਰਦੇਸ਼ 'ਚ ਸੰਭਾਵਿਤ ਹਰ ਸਥਿਤੀ ਨਾਲ ਨਜਿੱਠਣ ਲਈ ਤੁਹਾਡੇ ਵਲੋਂ ਜੋ ਕੋਸ਼ਿਸ਼ ਕੀਤੀ ਗਈ ਹੈ, ਉਹ ਸ਼ਲਾਘਾਯੋਗ ਹੈ। ਰਾਜ ਅਤੇ ਕੇਂਦਰ ਸਰਕਾਰ ਦੇ ਸਾਰੇ ਤੰਤਰ ਨਾਲ ਤਾਲਮੇਲ ਬਣਾਏ ਰੱਖਣ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਏ ਰੱਖਣ ਲਈ ਪੁਲਸ ਨਾਲ ਤਾਲਮੇਲ ਯਕੀਨੀ ਕਰਨ 'ਚ ਮੈਂ ਤੁਹਾਡੀ ਮਹੱਤਵਪੂਰਨ ਭੂਮਿਕਾ ਦੀ ਵੀ ਸ਼ਲਾਘਾ ਕਰਦਾ ਹਾਂ।''

28 ਨਵੰਬਰ ਨੂੰ ਭੇਜਿਆ ਗਿਆ ਪੱਤਰ ਮੀਡੀਆ ਨੂੰ ਬੁੱਧਵਾਰ ਨੂੰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਉਪਲੱਬਧ ਕਰਵਾਇਆ ਗਿਆ। ਦੱਸਣਯੋਗ ਹੈ ਕਿ 70 ਸਾਲ ਤੱਕ ਚੱਲੀ ਕਾਨੂੰਨੀ ਲੜਾਈ, 40 ਦਿਨਾਂ ਤੱਕ ਲਗਾਤਾਰ ਮੈਰਾਥਨ ਸੁਣਵਾਈ ਤੋਂ ਬਾਅਦ ਅਯੁੱਧਿਆ ਵਿਵਾਦ 'ਤੇ ਸੁਪਰੀਮ ਕੋਰਟ ਦੇ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਫੈਸਲਾ ਆ ਗਿਆ। ਸਿਆਸੀ ਰੂਪ ਨਾਲ ਸੰਵੇਦਨਸ਼ੀਲ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦ 'ਤੇ ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਨੇ 9 ਨਵੰਬਰ ਨੂੰ ਸਾਰਿਆਂ ਦੀ ਸਹਿਮਤੀ ਨਾਲ ਇਤਿਹਾਸਕ ਫੈਸਲਾ ਸੁਣਾਇਆ ਸੀ।


DIsha

Content Editor

Related News