ਅਜੀਤ ਡੋਭਾਲ ਨੂੰ ਮਿਲਿਆ ਐਕਸਟੈਂਸ਼ਨ, ਬਣੇ ਰਹਿਣਗੇ ਰਾਸ਼ਟਰੀ ਸੁਰੱਖਿਆ ਸਲਾਹਕਾਰ
Thursday, Jun 13, 2024 - 05:58 PM (IST)
ਨਵੀਂ ਦਿੱਲੀ - ਅਜੀਤ ਡੋਭਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਬਣੇ ਰਹਿਣਗੇ। ਇਹ ਉਨ੍ਹਾਂ ਦਾ ਤੀਜਾ ਕਾਰਜਕਾਲ ਹੋਵੇਗਾ। ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ 2014 ਵਿੱਚ ਅਜੀਤ ਡੋਵਾਲ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਬਣਾਇਆ ਗਿਆ ਸੀ। ਇਸ ਤੋਂ ਬਾਅਦ 2019 ਵਿੱਚ ਵੀ ਉਨ੍ਹਾਂ ਦਾ ਕਾਰਜਕਾਲ ਬਰਕਰਾਰ ਰਿਹਾ। ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਹਟਾਉਣ 'ਚ ਅਜੀਤ ਡੋਭਾਲ ਦੀ ਵੱਡੀ ਭੂਮਿਕਾ ਰਹੀ ਹੈ।
ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਨੂੰ ਫਿਰ ਮਿਲਿਆ ਵਿੱਤ ਮੰਤਰਾਲਾ, ਜਾਣੋ ਹੁਣ ਤੱਕ ਦੇ ਸਿਆਸੀ ਸਫ਼ਰ ਬਾਰੇ
ਇਸ ਤੋਂ ਇਲਾਵਾ ਪੀਕੇ ਮਿਸ਼ਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਕੱਤਰ ਬਣੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਨਰਿੰਦਰ ਮੋਦੀ ਨੇ ਐਤਵਾਰ ਯਾਨੀ 09 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਪ੍ਰਧਾਨ ਮੰਤਰੀ ਦੇ ਨਾਲ-ਨਾਲ 30 ਕੈਬਨਿਟ ਮੰਤਰੀਆਂ, 5 ਸੁਤੰਤਰ ਚਾਰਜ ਵਾਲੇ ਰਾਜ ਮੰਤਰੀ ਅਤੇ 36 ਰਾਜ ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8