ਭਤੀਜੇ ਅਜਿਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ਼ਰਦ ਪਵਾਰ ਨੇ ਦਿੱਤਾ ਇਹ ਬਿਆਨ

09/28/2019 6:26:40 PM

ਮੁੰਬਈ—ਰਾਕਾਂਪਾ ਮੁਖੀ ਸ਼ਰਦ ਪਵਾਰ ਨੇ ਆਪਣੇ ਭਤੀਜੇ ਅਜਿਤ ਪਵਾਰ ਦੇ ਅਸਤੀਫੇ ਤੋਂ ਬਾਅਦ ਅੱਜ ਭਾਵ ਸ਼ਨੀਵਾਰ ਨੂੰ ਪਰਿਵਾਰਰਿਕ ਮਤਭੇਦ ਦੀ ਅਟਕਲਾਂ ਨੂੰ ਖਾਰਿਜ ਕਰ ਦਿੱਤਾ ਹੈ। ਅਜਿਤ ਨੇ ਅੱਜ ਮੁੰਬਈ 'ਚ ਆਪਣੇ ਚਾਚਾ ਸ਼ਰਦ ਪਵਾਰ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਸ਼ਰਦ ਪਵਾਰ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ''ਚਿੰਤਾ ਦੀ ਕੋਈ ਗੱਲ ਨਹੀਂ ਹੈ। ਉਹ ਖੁਦ ਹੀ ਤੁਹਾਨੂੰ ਇਸ ਸੰਬੰਧੀ ਜਾਣਕਾਰੀ ਦੇਣਗੇ।''

ਸ਼ਰਦ ਪਵਾਰ ਦੀ ਬੇਟੀ ਅਤੇ ਪਾਰਟੀ ਸੰਸਦ ਮੈਂਬਰ ਸੁਪ੍ਰਿਆ ਸੁਲੇ ਵੀ ਬੈਠਕ 'ਚ ਮੌਜੂਦ ਸੀ। ਕੁਝ ਦਿਨ ਪਹਿਲਾਂ ਡੇਂਗੂ ਨਾਲ ਪੀੜਤ ਹੋਣ ਦਾ ਪਤਾ ਲੱਗਣ ਤੋਂ ਬਾਅਦ ਡਾਕਟਰਾਂ ਨੇ ਸੁਪ੍ਰਿਆ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ। ਪਵਾਰ ਪਰਿਵਾਰ ਤੋਂ ਬਾਹਰ ਕਿਸੇ ਵਿਅਕਤੀ ਨੇ ਬੈਠਕ 'ਚ ਸ਼ਿਰਕਤ ਨਹੀਂ ਕੀਤੀ। ਅਜਿਤ ਜਲਦ ਹੀ ਪੱਤਰਕਾਰਾਂ ਨੂੰ ਸੰਬੋਧਿਤ ਕਰਨਗੇ। ਬਾਰਾਮਤੀ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਅਜਿਤ ਪਵਾਰ ਨੇ ਸ਼ੁੱਕਰਵਾਰ ਸ਼ਾਮ ਨੂੰ ਅਸਤੀਫਾ ਦੇ ਕੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਨੇਤਾਵਾਂ ਅਤੇ ਵਰਕਰਾਂ ਨੂੰ ਹੈਰਾਨ ਕਰ ਦਿੱਤਾ ਸੀ। ਵਿਧਾਨ ਸਭਾ ਪ੍ਰਧਾਨ ਹਰਿਭਾਓ ਬਾਗੜੇ ਨੇ ਉਨ੍ਹਾਂ ਦਾ ਅਸਤੀਫਾ ਸਵੀਕਰ ਕਰ ਲਿਆ ਸੀ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਹੀਂ ਦੱਸਿਆ।

ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਲ ਹੀ 'ਚ ਸ਼ਰਦ ਪਵਾਰ ਖਿਲਾਫ ਮਹਾਰਾਸ਼ਟਰ ਸੂਬਾ ਸਹਿਕਾਰੀ ਬੈਂਕ ਘਪਲੇ ਦੇ ਸੰਬੰਧੀ 'ਚ ਮਾਮਲਾ ਦਰਜ ਕੀਤਾ ਹੈ। ਮਨੀ ਲਾਂਡਰਿੰਗ ਵਿਰੋਧੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ 25,000 ਕਰੋੜ ਰੁਪਏ ਦੇ ਕਥਿਤ ਘੋਟਾਲੇ ਮਾਮਲੇ 'ਚ ਅਜਿਤ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ।


Iqbalkaur

Content Editor

Related News