ਭਲਕੇ ਹੋਵੇਗਾ ਅਜੀਤ ਪਵਾਰ ਦਾ ਸਸਕਾਰ ! ਬਾਰਾਮਤੀ ''ਚ ਹੀ ਹੋਣਗੀਆਂ ਅੰਤਿਮ ਰਸਮਾਂ
Wednesday, Jan 28, 2026 - 04:48 PM (IST)
ਮੁੰਬਈ- ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਤੇ ਐੱਨਸੀਪੀ ਨੇਤਾ ਅਜੀਤ ਪਵਾਰ ਦਾ ਬੁੱਧਵਾਰ ਨੂੰ ਜਹਾਜ਼ ਹਾਦਸੇ 'ਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਯਾਨੀ ਵੀਰਵਾਰ ਸਵੇਰੇ 11 ਵਜੇ ਹੋਵੇਗਾ। ਅਜੀਤ ਪਵਾਰ ਦੇ ਅੰਤਿਮ ਸੰਸਕਾਰ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋ ਸਕਦੇ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਪਹਿਲਾਂ ਹੀ ਬਾਰਾਮਤੀ ਪਹੁੰਚ ਚੁੱਕੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਮੌਕੇ ਪ੍ਰਧਾਨ ਮੰਤਰੀ ਵੀ ਬਾਰਾਮਤੀ ਜਾ ਸਕਦੇ ਹਨ।
ਦੱਸਣਯੋਗ ਹੈ ਕਿ ਉੱਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ ਸੀ। ਜਹਾਜ਼ ਕ੍ਰੈਸ਼-ਲੈਂਡਿੰਗ ਕਰਦੇ ਹੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਤਿੰਨ ਯਾਤਰੀ ਅਤੇ 2 ਪਾਇਲਟ ਸ਼ਾਮਲ ਹਨ। ਇਹ ਹਾਦਸਾ ਸਵੇਰੇ 8.45 ਵਜੇ ਬਾਰਾਮਤੀ ਏਅਰਪੋਰਟ 'ਤੇ ਹੋਇਆ, ਜਦੋਂ ਉਨ੍ਹਾਂ ਦਾ ਚਾਰਟਰਡ ਜਹਾਜ਼ ਲੈਂਡ ਕਰਨ ਵਾਲਾ ਸੀ। ਇਸ ਹਾਦਸੇ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
