ਅਜੀਤ ਪਵਾਰ ਦੇ ਜਹਾਜ਼ ਹਾਦਸੇ ਦੀ ਪਹਿਲੀ CCTV ਫੁਟੇਜ ਆਈ ਸਾਹਮਣੇ, ਦੇਖ ਕੰਬ ਜਾਏਗੀ ਰੂਹ

Wednesday, Jan 28, 2026 - 02:35 PM (IST)

ਅਜੀਤ ਪਵਾਰ ਦੇ ਜਹਾਜ਼ ਹਾਦਸੇ ਦੀ ਪਹਿਲੀ CCTV ਫੁਟੇਜ ਆਈ ਸਾਹਮਣੇ, ਦੇਖ ਕੰਬ ਜਾਏਗੀ ਰੂਹ

ਨੈਸ਼ਨਲ ਡੈਸਕ : ਬੁੱਧਵਾਰ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਨੇੜੇ ਇੱਕ ਨਿੱਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸੂਬੇ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸਵੇਰੇ 8:46 ਵਜੇ ਵਾਪਰੀ, ਜਿਸ ਤੋਂ ਬਾਅਦ ਹਫ਼ੜਾ-ਦਫ਼ੜੀ ਮਚ ਗਈ। ਧਮਾਕਾ ਹੋਣ ਤੋਂ ਬਾਅਦ ਜਹਾਜ਼ ਹਾਦਸੇ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਦੇਖ ਤੁਹਾਡੀ ਰੂਹ ਕੰਬ ਜਾਵੇਗੀ।

ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ

 

ਦੱਸ ਦੇਈਏ ਕਿ ਬਾਰਾਮਤੀ ਨੇੜੇ ਜਹਾਜ਼ ਕ੍ਰੈਸ਼ ਦੀ ਇਹ ਵੀਡੀਓ ਹਾਈਵੇਅ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋਈ ਹੈ, ਜਿਸ ਵਿਚ ਧਮਾਕੇ ਤੋਂ ਬਾਅਦ ਜਹਾਜ਼ ਨੂੰ ਲੱਗੀ ਅੱਗ ਦੀਆਂ ਲਪਟਾਂ ਅਤੇ ਕਾਲੇ ਧੂੰਏਂ ਦਾ ਗੁਬਾਰ ਸਾਫ਼ ਦਿਖਾਈ ਦੇ ਰਿਹਾ ਹੈ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਸਵੇਰੇ 8:10 ਵਜੇ ਮੁੰਬਈ ਤੋਂ ਉਡਾਣ ਭਰਨ ਤੋਂ ਬਾਅਦ ਬਾਰਾਮਤੀ ਜਾ ਰਿਹਾ ਸੀ। ਜਹਾਜ਼ ਲੈਂਡਿੰਗ ਦੌਰਾਨ ਰਨਵੇਅ ਤੋਂ ਲਗਭਗ 100 ਫੁੱਟ ਦੂਰ ਹਾਦਸਾਗ੍ਰਸਤ ਹੋ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਜਿਵੇਂ ਹੀ ਜਹਾਜ਼ ਹੇਠਾਂ ਉਤਰਿਆ, ਉਸ ਦਾ ਸੰਤੁਲਨ ਵਿਗੜ ਗਿਆ। ਮੌਸਮ ਦੀ ਸਥਿਤੀ ਠੀਕ ਨਾ ਹੋਣ ਕਾਰਨ ਕ੍ਰੈਸ਼ ਹੋ ਗਿਆ ਅਤੇ ਅੱਗ ਦਾ ਗੋਲਾ ਬਣ ਗਿਆ।

ਇਹ ਵੀ ਪੜ੍ਹੋ : ਇਕ ਤੋਂ ਬਾਅਦ ਇਕ ਕਈ ਵਾਰ ਹੋਏ ਧਮਾਕੇ ! ਚਸ਼ਮਦੀਦ ਨੇ ਦੱਸਿਆ ਅਜੀਤ ਪਵਾਰ ਦੇ ਜਹਾਜ਼ ਦਾ ਡਰਾਉਣਾ ਮੰਜ਼ਰ

 

ਇਸ ਤੋਂ ਬਾਅਦ ਇਕ-ਇਕ ਕਰਕੇ ਚਾਰ ਤੋਂ ਪੰਜ ਧਮਾਕੇ ਹੋਏ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਅਤੇ ਸਥਾਨਕ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਪਰ ਜਹਾਜ਼ ਵਿੱਚ ਅੱਗ ਲੱਗਣ ਕਾਰਨ ਕੋਈ ਵੀ ਯਾਤਰੀਆਂ ਨੂੰ ਬਚਾਉਣ ਵਿੱਚ ਸਫਲ ਨਹੀਂ ਹੋ ਸਕਿਆ। ਇਹ ਜਹਾਜ਼, ਜੋ ਕਿ ਲੀਅਰਜੈੱਟ 45 ਸੀ, ਨੂੰ VSR ਕੰਪਨੀ ਦੁਆਰਾ ਚਲਾਇਆ ਜਾ ਰਿਹਾ ਸੀ। Flightradar24 ਦੇ ਅੰਕੜਿਆਂ ਅਨੁਸਾਰ, ਜਹਾਜ਼ ਸਵੇਰੇ 8:45 ਵਜੇ ਰਾਡਾਰ ਤੋਂ ਗਾਇਬ ਹੋ ਗਿਆ। ਜਹਾਜ਼ ਬਾਰਾਮਤੀ ਵਿਖੇ ਉਤਰਨ ਦੀ ਦੂਸਰੀ ਵਾਰ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਇਹ ਹਾਦਸਾਗ੍ਰਸਤ ਹੋ ਗਿਆ।

ਇਹ ਵੀ ਪੜ੍ਹੋ : ਮਹਾਰਾਸ਼ਟਰ ਪਲੇਨ ਕ੍ਰੈਸ਼ 'ਚ ਡਿਪਟੀ CM ਸਣੇ 5 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਵੀਡੀਓ

 

ਇਸ ਹਾਦਸੇ ਕਾਰਨ ਪੂਰੇ ਸੂਬੇ ਵਿਚ ਸੋਗ ਅਤੇ ਸਦਮੇ ਦੀ ਲਹਿਰ ਫੈਲ ਗਈ। ਪ੍ਰਸ਼ਾਸਨ ਨੇ ਘਟਨਾ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ ਅਤੇ ਜਹਾਜ਼ ਹਾਦਸੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News