ਪੰਜਾਬ ’ਚ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਬਣਾਏਗਾ ਪੂਰਨ ਬਹੁਮਤ ਦੀ ਸਰਕਾਰ : ਮਾਇਆਵਤੀ
Tuesday, Dec 14, 2021 - 12:42 PM (IST)
ਲਖਨਊ- ਬਸਪਾ ਸੁਪਰੀਮੋ ਮਾਇਆਵਤੀ ਨੇ ਮੰਗਲਵਾਰ ਨੂੰ ਲਖਨਊ ’ਚ ਜਾਰੀ ਬਿਆਨ ’ਚ ਕਿਹਾ ਕਿ ਬਸਪਾ ਵਲੋਂ ਬਰਖ਼ਾਸਤ ਕੀਤੇ ਗਏ ਕੁਝ ਨੇਤਾਵਾਂ ਨੂੰ ਆਪਣੀ ਪਾਰਟੀ ’ਚ ਸ਼ਾਮਲ ਕਰਨ ਨਾਲ ਉਨ੍ਹਾਂ ਦਾ ਪਾਰਟੀਆਂ ਦਾ ਭਲਾ ਹੋਣ ਵਾਲਾ ਨਹੀਂ ਹੈ। ਮਾਇਆਵਤੀ ਨੇ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਬਸਪਾ ਦਾ ਗਠਜੋੜ ਬਹੁਤ ਬਿਹਤਰ ਸਾਬਤ ਹੋਵੇਗਾ ਅਤੇ ਉੱਥੋਂ ਇਸ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ’ਤੇ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮੇਰਾ ਡੂੰਘਾ ਰਿਸ਼ਤਾ ਹੈ। ਕਾਂਸ਼ੀਰਾਮ ਦਾ ਜਨਮ ਸਥਾਨ ਪੰਜਾਬ ਹੋਣ ਕਾਰਨ ਉੱਥੇ ਦੀ ਜਨਤਾ ਹਮੇਸ਼ਾ ਬਸਪਾ ਨਾਲ ਜੁੜੀ ਰਹੀ। ਮਾਇਆਵਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ’ਚ ਜਿਨ੍ਹਾਂ ਲੋਕਾਂ ਨੂੰ ਬਸਪਾ ਬਾਹਰ ਦਾ ਰਸਤਾ ਦਿਖਾ ਰਹੀ ਹੈ, ਉਨ੍ਹਾਂ ਨੂੰ ਦੂਜੇ ਦਲ ਸ਼ਾਮਲ ਕਰ ਰਹੇ ਹਨ। ਮਾਇਆਵਤੀ ਨੇ ਕਿਹਾ ਕਿ ਉਹ ਇਹ ਨਹੀਂ ਜਾਣਦੇ ਹਨ ਕਿ ਅਜਿਹੇ ਲੋਕਾਂ ਦੀ ਅਕਸ ਆਇਆਰਾਮ ਅਤੇ ਗਯਾਰਾਮ ਦੀ ਹੁੰਦੀ ਹੈ। ਇਸ ਨਾਲ ਉਸ ਪਾਰਟੀ ਦਾ ਕੋਈ ਭਲਾ ਨਹੀਂ ਹੋਣਾ ਹੈ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੂੰ ਮਿਲਿਆ ਲੰਡਨ ਦਾ 21ਵੀਂ ਸੈਂਚੁਰੀ ਆਈਕੌਨ ਐਵਾਰਡ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ