ਅਕਾਲੀ ਦਲ ਨੇ ਲਿਆ ਐਕਸਨ ! ਆਤਿਸ਼ੀ ਖ਼ਿਲਾਫ਼ ਸੰਸਦ ਮਾਰਗ ਥਾਣੇ ਪਹੁੰਚਿਆ ਵਫ਼ਦ
Thursday, Jan 08, 2026 - 06:11 PM (IST)
ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੱਲੋਂ ਸਦਨ ਦੇ ਅੰਦਰ ਕੀਤੀ ਗਈ ਕਥਿਤ ਟਿੱਪਣੀ ਨੇ ਵੱਡਾ ਸਿਆਸੀ ਰੂਪ ਧਾਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ-ਪੱਧਰੀ ਪ੍ਰਤੀਨਿਧ ਮੰਡਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਸੰਸਦ ਮਾਰਗ ਥਾਣੇ ਪਹੁੰਚਿਆ।
ਇਹ ਵੀ ਪੜ੍ਹੋ...ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ
ਇਸ ਦੌਰਾਨ ਆਗੂਆਂ ਨੇ ਕਿਹਾ ਕਿ ਆਤਿਸ਼ੀ ਨੇ ਸਦਨ ਦੀ ਕਾਰਵਾਈ ਦੌਰਾਨ ਬੇਹੱਦ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ, ਜਿਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅਜਿਹੇ ਬਿਆਨ ਬਰਦਾਸ਼ਤ ਤੋਂ ਬਾਹਰ ਹਨ। ਇਸ ਲਈ ਅਸੀਂ ਅੱਜ ਪੁਲਸ ਨੂੰ ਮਾਮਲੇ ਵਿੱਚ ਕਾਰਵਾਈ ਕਰਨ ਲਈ ਸ਼ਿਕਾਇਤ ਦੇਣ ਪਹੁੰਚੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
