ਅਕਾਲੀ ਵਰਕਰ ਵਲੋਂ 'ਲਾਲ ਚੌਂਕ' 'ਤੇ ਤਿਰੰਗਾ ਲਹਿਰਾਉਣ ਦੀ ਕੋਸ਼ਿਸ਼, ਪੁਲਸ ਹਿਰਾਸਤ 'ਚ

02/23/2019 11:16:38 AM

ਜੰਮੂ-ਕਸ਼ਮੀਰ/ਲੁਧਿਆਣਾ (ਸਲੂਜਾ) : ਪੰਜਾਬ ਤੋਂ ਆਏ ਅਕਾਲੀ ਦਲ ਦੇ ਇਕ ਵਰਕਰ ਨੂੰ ਸ਼ਨੀਵਾਰ ਸਵੇਰੇ ਪੁਲਸ ਨੇ ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਲਾਲ ਚੌਂਕ 'ਤੇ ਹਿਰਾਸਤ 'ਚ ਲੈ ਲਿਆ। ਜਾਣਕਾਰੀ ਮੁਤਾਬਕ ਅਕਾਲੀ ਦਲ ਦਾ ਇਹ ਵਰਕਰ ਲਾਲ ਚੌਂਕ 'ਤੇ ਤਿਰੰਗਾ ਲਹਿਰਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਵੇਂ ਹੀ ਅਕਾਲੀ ਵਰਕਰ ਲਾਲ ਚੌਂਕ ਸਥਿਤ ਘੰਟਾ ਘਰ 'ਤੇ ਤਿਰੰਗਾ ਲਹਿਰਾਉਣ ਪੁੱਜਿਆ ਤਾਂ ਉੱਥੇ ਮੌਜੂਦ ਸੁਰੱਖਿਆ ਬਲਾਂ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ।

ਇਹ ਵਰਕਰ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੁਰੱਖਿਆ ਬਲ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਪੁੱਜਿਆ ਸੀ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਲਾਲ ਚੌਂਕ, ਸ਼੍ਰੀਨਗਰ ਦਾ ਸਭ ਤੋਂ ਸੰਵੇਦਨਸ਼ੀਲ ਇਲਾਕਾ ਹੈ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਅਕਾਲੀ ਵਰਕਰ ਨੂੰ ਹਿਰਾਸਤ 'ਚ ਲਿਆ ਗਿਆ ਸੀ, ਜਿਸ ਤੋਂ ਬਾਅਦ 'ਚ ਉਸ ਨੂੰ ਛੱਡ ਦਿੱਤਾ ਗਿਆ।

Babita

This news is Content Editor Babita