ਪੁਣੇ ਤੋਂ ਬੰਗਲੁਰੂ ਜਾਣ ਰਹੀ ਅਕਾਸਾ ਏਅਰ ਦੀ ਉਡਾਣ ''ਚ ਤਕਨੀਕੀ ਖ਼ਰਾਬੀ, ਹੇਠਾਂ ਉਤਾਰੇ ਸਾਰੇ ਯਾਤਰੀ
Tuesday, Jan 13, 2026 - 11:57 AM (IST)
ਮੁੰਬਈ : ਪੁਣੇ ਤੋਂ ਬੰਗਲੁਰੂ ਜਾ ਰਹੀ ਅਕਾਸਾ ਏਅਰ ਦੀ ਉਡਾਣ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਜਹਾਜ਼ ਨੂੰ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਬੋਇੰਗ 737 ਮੈਕਸ ਜਹਾਜ਼ ਵਿਚ ਸਵਾਰ ਸਾਰੇ ਯਾਤਰੀਆਂ ਨੂੰ ਲਗਭਗ ਡੇਢ ਘੰਟਾ ਅੰਦਰ ਬਿਤਾਉਣ ਤੋਂ ਬਾਅਦ ਹੇਠਾਂ ਉਤਾਰ ਦਿੱਤਾ ਗਿਆ। ਇਸ ਦੀ ਜਾਣਕਾਰੀ ਸੂਤਰਾਂ ਵਲੋਂ ਦਿੱਤੀ ਗਈ ਹੈ। ਯਾਤਰੀ ਨੇ ਕਿਹਾ ਕਿ ਨਵੀਂ ਉਡਾਣ ਦੇ ਸ਼ਡਿਊਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000 ਰੁਪਏ
ਇੱਕ ਯਾਤਰੀ ਦੇ ਅਨੁਸਾਰ, ਜਹਾਜ਼ ਪੁਣੇ ਤੋਂ ਸਵੇਰੇ 8:50 ਵਜੇ ਉਡਾਣ ਭਰਨ ਲਈ ਰਵਾਨਾ ਹੋਣ ਵਾਲਾ ਸੀ ਅਤੇ ਜਹਾਜ਼ ਵਿਚ ਸਵਾਰ ਹੋਣ ਦੀ ਪ੍ਰਕਿਰਿਆ ਸਵੇਰੇ 8:10 ਵਜੇ ਦੇ ਕਰੀਬ ਸ਼ੁਰੂ ਹੋਈ ਸੀ। ਯਾਤਰੀ ਨੇ ਕਿਹਾ, "ਪੁਣੇ ਤੋਂ ਬੰਗਲੁਰੂ ਜਾ ਰਹੀ ਅਕਾਸਾ ਏਅਰ ਦੀ ਉਡਾਣ QP1312 ਨੂੰ ਪੁਣੇ ਹਵਾਈ ਅੱਡੇ 'ਤੇ ਰੋਕਿਆ ਗਿਆ। ਸਾਰੇ ਯਾਤਰੀ ਜਹਾਜ਼ ਵਿੱਚ ਸਵਾਰ ਸਨ ਅਤੇ ਜਹਾਜ਼ ਨੂੰ ਉਡਾਣ ਭਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਜਦੋਂ ਇੱਕ ਤਕਨੀਕੀ ਸਮੱਸਿਆ ਆਈ। ਬਾਅਦ ਵਿੱਚ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ।" ਯਾਤਰੀ ਨੇ ਕਿਹਾ ਕਿ ਨਵੀਂ ਉਡਾਣ ਦੇ ਸ਼ਡਿਊਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਉਡਾਣ ਦੇ ਸਬੰਧ ਵਿਚ ਜਾਣਕਾਰੀ ਹਾਸਲ ਕਰਨ ਲਈ ਅਕਾਸਾ ਏਅਰ ਦੇ ਬੁਲਾਰੇ ਨਾਲ ਸੰਪਰਕ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
