ਅਖਿਲ ਗੋਗੋਈ 'ਤੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹਿੰਸਾ ਭੜਕਾਉਣ ਦਾ ਦੋਸ਼, ਕੇਸ ਦਰਜ

Saturday, Dec 14, 2019 - 09:34 PM (IST)

ਅਖਿਲ ਗੋਗੋਈ 'ਤੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹਿੰਸਾ ਭੜਕਾਉਣ ਦਾ ਦੋਸ਼, ਕੇਸ ਦਰਜ

ਨਵੀਂ ਦਿੱਲੀ — ਰਾਸ਼ਟਰੀ ਜਾਂਚ ਏਜੰਸੀ ਨੇ ਕਿਸਾਨ ਨੇਤਾ ਅਖਿਲ ਗੋਗੋਈ 'ਤੇ ਯੂ.ਏ.ਪੀ.ਏ. ਦੇ ਤਹਿਤ ਕੇਸ ਦਰਜ ਕੀਤਾ ਹੈ। ਅਖਿਲ ਗੋਗੋਈ 'ਤੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਲੋਕਾਂ ਨੂੰ ਹਿੰਸਾ ਲਈ ਭੜਕਾਉਣ ਦਾ ਦੋਸ਼ ਵੀ ਅਖਿਲ ਗੋਗੋਈ 'ਤੇ ਲਗਾਇਆ ਗਿਆ ਹੈ।

ਨਾਗਰਿਕਤਾ ਸੋਧ ਬਿੱਲ 'ਤੇ ਅਖਿਲ ਗੋਗੋਈ ਦਾ ਰੂਖ ਹਮੇਸ਼ਾ ਤੋਂ ਕੇਂਦਰ ਸਰਕਾਰ ਖਿਲਾਫ ਰਿਹਾ ਹੈ। ਨਗਰਿਕਤਾ ਕਾਨੂੰਨ ਬਣਨ ਤੋਂ ਪਹਿਲਾਂ ਹੀ ਅਖਿਲ ਗੋਗੋਈ ਨੇ ਕਿਹਾ ਸੀ ਕਿ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਉੱਤਰ ਪੂਰਬ ਭਾਰਤ ਖਤਮ ਹੋ ਜਾਵੇਗਾ। ਮੈਨੂੰ ਲੱਗਦਾ ਹੈ ਕਿ ਭਾਰਤ ਦੇ ਸਾਰੇ ਲੋਕਤਾਂਤਰਿਕ ਲੋਕ, ਜੋ ਸੰਵਿਧਾਨ ਅਤੇ ਲੋਕਤੰਤਰ 'ਚ ਵਿਸ਼ਵਾਸ ਕਰਦੇ ਹਨ, ਉਨ੍ਹਾਂ ਨੂੰ ਇਸ ਬਿੱਲ ਦਾ ਵਿਰੋਧ ਕਰਨਾ ਚਾਹੀਦਾ ਹੈ।


author

Inder Prajapati

Content Editor

Related News