CM ਯੋਗੀ ਦੀ ਤਰੀਫ ਕਰਨੀ ਪਈ ਭਾਰੀ, ਅਖਿਲੇਸ਼ ਨੇ ਸਪਾ ਵਿਧਾਇਕ ਪਾਰਟੀ ਤੋਂ ਕੱਢਿਆ
Thursday, Aug 14, 2025 - 02:43 PM (IST)

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ 24 ਘੰਟੇ ਚੱਲੇ ਵਿਸ਼ੇਸ਼ ਸੈਸ਼ਨ ਦੌਰਾਨ, ਜਿਸ ਵਿੱਚ ਰਾਜ ਦੇ 'ਵਿਜ਼ਨ 2047' ਦਸਤਾਵੇਜ਼ 'ਤੇ ਚਰਚਾ ਕੀਤੀ ਗਈ, ਜਿੱਥੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੇ ਇਸਨੂੰ ਸਮੁੱਚੇ ਵਿਕਾਸ ਵੱਲ ਇੱਕ ਇਤਿਹਾਸਕ ਕਦਮ ਦੱਸਿਆ, ਉੱਥੇ ਵਿਰੋਧੀ ਧਿਰ ਨੇ ਇਸਨੂੰ ਮਹੱਤਵਪੂਰਨ ਮੁੱਦਿਆਂ ਤੋਂ ਧਿਆਨ ਭਟਕਾਉਣ ਵਾਲਾ ਕਦਮ ਦੱਸਿਆ। ਬੁੱਧਵਾਰ ਨੂੰ ਸ਼ੁਰੂ ਹੋਈ ਲੰਬੀ ਚਰਚਾ ਵੀਰਵਾਰ ਸਵੇਰੇ ਵੀ ਜਾਰੀ ਰਹੀ।
ਕੁਝ ਵਿਧਾਇਕਾਂ ਨੇ ਵਿਧਾਨ ਸਭਾ ਭਵਨ ਦੇ ਬਾਹਰ ਗੱਲਬਾਤ ਕਰਦਿਆਂ ਵਿਸ਼ੇਸ਼ ਸੈਸ਼ਨ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਕੌਸ਼ਾਂਬੀ ਜ਼ਿਲ੍ਹੇ ਦੀ ਚਾਇਲ ਵਿਧਾਨ ਸਭਾ ਸੀਟ ਤੋਂ ਸਮਾਜਵਾਦੀ ਪਾਰਟੀ (ਸਪਾ) ਦੀ ਵਿਧਾਇਕ ਪੂਜਾ ਪਾਲ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਦੇ ਕਾਤਲ ਅਤੀਕ ਅਹਿਮਦ ਨੂੰ ਖਤਮ ਕਰਨ ਦੀ ਮੁੱਖ ਮੰਤਰੀ ਦੀ ਤਾਰੀਫ ਕੀਤੀ, ਜਿਸ ਤੋਂ ਭੜਕੇ ਅਖਿਲੇਸ਼ ਯਾਦਵ ਨੇ ਵਿਧਾਇਕ ਪੂਜਾ ਪਾਲ ਨੂੰ ਸਮਾਜਵਾਦੀ ਪਾਰਟੀ ਤੋਂ ਕੱਢ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੂਜਾ ਪਾਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8