ਕਿਸਾਨਾਂ ਦੇ ਵਿਰੋਧ 'ਤੇ ਕੰਗਨਾ ਰਣੌਤ ਦੀ ਟਿੱਪਣੀ 'ਤੇ ਅਖਿਲੇਸ਼ ਦਾ ਪਲਟਵਾਰ

Wednesday, Aug 28, 2024 - 12:19 PM (IST)

ਉੱਤਰ ਪ੍ਰਦੇਸ਼ : ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਵਿਵਾਦਿਤ ਟਿੱਪਣੀ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ। ਉਹਨਾਂ ਨੇ ਕਿਹਾ ਕਿ ਇਹ ਬਿਆਨ ਨਹੀਂ ਸਗੋਂ ਕਿਸੇ ਨੂੰ ਬਚਾਉਣ ਲਈ 'ਸ਼ਬਦ ਢਾਲ' ਹੈ। ਯਾਦਵ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਇਹ ਭਾਜਪਾ ਦੀ ਸਕ੍ਰਿਪਟ ਹੈ, ਜਿਸ ਨੂੰ ਇਕ ਅਭਿਨੇਤਰੀ ਇਕ ਚੋਟੀ ਦੇ ਨਿਰਦੇਸ਼ਕ ਦੇ ਕਹਿਣ 'ਤੇ ਡਾਇਲਾਗਸ ਦੇ ਰੂਪ ਵਿਚ ਪੜ੍ਹ ਰਹੀ ਹੈ।

ਇਹ ਵੀ ਪੜ੍ਹੋ ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਉਹਨਾਂ ਨੇ ਕਿਹਾ ਜਦੋਂ ਇੱਕ ਆਮ ਸਿਆਸਤਦਾਨ ਵੀ ਇਹ ਸਮਝਦਾ ਹੈ ਕਿ ਸੂਬੇ ਵਿੱਚ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਨਾਲ ਉਨ੍ਹਾਂ ਦਾ ਨੁਕਸਾਨ ਹੋਵੇਗਾ, ਤਾਂ ਕੀ ਭਾਜਪਾ ਦੇ ਚਾਣਕਿਆ ਨੂੰ ਇਸ ਗੱਲ ਦੀ ਸਮਝ ਨਹੀਂ ਹੈ?” ਉਨ੍ਹਾਂ ਨੇ ਇਸੇ ਸੰਦੇਸ਼ ਵਿੱਚ ਅੱਗੇ ਕਿਹਾ ਕਿ ਇਸ ਘਟਨਾ ਦੀ ਅਸਲ ਸੱਚਾਈ ਇਹ ਹੈ ਕਿ ਅਜਿਹੀ ਗੱਲ ਜਾਣ-ਬੁੱਝ ਕੇ ਕਹਾਈ ਗਈ ਹੋਵੇਗੀ, ਜਿਸ ਵਿਚ ਹਰਿਆਣਾ ਦੀ ਪਹਿਲਾਂ ਤੋਂ ਤੈਅ ਹੋ ਚੁੱਕੀ ਹਾਰ ਦਾ ਕਾਰਨ 'ਅਭਿਨੇਤਰੀ' ਦੇ ਬਿਆਨ ਨੂੰ ਬਣਾਇਆ ਜਾ ਸਕੇ ਅਤੇ ਉਸ ਹਾਰ ਦਾ ਦੋਸ਼ ਸਿਖਰਲੀ ਲੀਡਰਸ਼ਿਪ 'ਤੇ ਨਾ ਪਾਇਆ ਜਾਵੇ। ਇਸੇ ਲਈ ਇਹ ਬਿਆਨ ਨਹੀਂ ਬਲਕਿ ਕਿਸੇ ਨੂੰ ਬਚਾਉਣ ਲਈ 'ਸ਼ਬਦ-ਢਾਲ' ਹਨ।

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਦਰਅਸਲ, ਕੰਗਨਾ ਨੇ ਹਾਲ ਹੀ 'ਚ ਕਿਹਾ ਸੀ ਕਿ ਜੇਕਰ ਦੇਸ਼ ਦੀ ਲੀਡਰਸ਼ਿਪ ਮਜ਼ਬੂਤ ​​ਨਾ ਹੁੰਦੀ ਤਾਂ ਭਾਰਤ 'ਚ 'ਬੰਗਲਾਦੇਸ਼ ਵਰਗੀ ਸਥਿਤੀ' ਪੈਦਾ ਹੋ ਸਕਦੀ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਿਸਾਨਾਂ ਦੇ ਧਰਨੇ ਦੌਰਾਨ ਲਾਸ਼ਾਂ ਲਟਕ ਰਹੀਆਂ ਸਨ ਅਤੇ ਬਲਾਤਕਾਰ ਹੋ ਰਹੇ ਸਨ। ਜਾਟ ਕਿਸਾਨ ਬਹੁ-ਗਿਣਤੀ ਵਾਲੇ ਹਰਿਆਣਾ ਵਿਚ 1 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ, ਵਿਰੋਧੀ ਧਿਰ ਨੇ ਇਸ ਮੁੱਦੇ 'ਤੇ ਸੱਤਾਧਾਰੀ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਭਾਜਪਾ ਨੇ ਆਪਣੇ ਸੰਸਦ ਮੈਂਬਰ ਦੇ ਵਿਚਾਰਾਂ ਨਾਲ ਅਸਹਿਮਤੀ ਪ੍ਰਗਟਾਈ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਸ ਨੂੰ ਪਾਰਟੀ ਦੇ ਨੀਤੀਗਤ ਮਾਮਲਿਆਂ 'ਤੇ ਟਿੱਪਣੀ ਕਰਨ ਦੀ ਨਾ ਤਾਂ ਇਜਾਜ਼ਤ ਹੈ ਅਤੇ ਨਾ ਹੀ ਅਧਿਕਾਰ ਹੈ। ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਹੋਰ ਥਾਵਾਂ ਤੋਂ ਹਜ਼ਾਰਾਂ ਕਿਸਾਨਾਂ ਨੇ (ਹੁਣ ਰੱਦ ਕੀਤੇ) ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਕਈ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News