ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਹਨ ''ਡੈੱਥ ਵਾਰੰਟ'' : ਅਖਿਲੇਸ਼ ਯਾਦਵ

Friday, Mar 19, 2021 - 02:10 PM (IST)

ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਹਨ ''ਡੈੱਥ ਵਾਰੰਟ'' : ਅਖਿਲੇਸ਼ ਯਾਦਵ

ਮਥੁਰਾ- ਸਮਾਜਵਾਦੀ ਪਾਰਟੀ ਦੇ ਮੁਖੀਆ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਤਿੰਨੋਂ ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ 'ਡੈੱਥ ਵਾਰੰਟ' ਸਾਬਤ ਹੋ ਰਹੇ ਹਨ ਪਰ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਜਾ ਰਿਹਾ ਹੈ। ਅਖਿਲੇਸ਼ ਨੇ ਕਿਸਾਨਾਂ ਦੇ ਸਮਰਥਨ 'ਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਰਹਿਣ ਦੀ ਵਚਨਬੱਧਤਾ ਜਤਾਉਂਦੇ ਹੋਏ ਵੀਰਵਾਰ ਸ਼ਾਮ ਕਿਹਾ,''ਮੌਜੂਦਾ ਸਮੇਂ ਖੇਤੀ ਘਾਟੇ ਦਾ ਸੌਦਾ ਬਣ ਗਈ ਹੈ। ਉਸ 'ਤੇ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਡੈੱਥ ਵਾਰੰਟ ਸਾਬਤ ਹੋ ਰਹੇ ਹਨ।'' ਉਨ੍ਹਾਂ ਕਿਹਾ,''ਕੇਂਦਰ ਸਰਕਾਰ ਨਵੇਂ ਕਾਨੂੰਨਾਂ ਰਾਹੀਂ ਖੇਤੀ ਨੂੰ ਪੈਸੇ ਵਾਲਿਆਂ ਦੇ ਹੱਥ ਸੌਂਪ ਦੇਣਾ ਚਾਹੁੰਦੀ ਹੈ। ਉਸ ਸਥਿਤੀ 'ਚ ਕਿਸਾਨ ਜਾਂ ਤਾਂ ਮਜ਼ਦੂਰ ਬਣ ਕੇ ਰਹਿ ਜਾਵੇਗਾ ਜਾਂ ਫਿਰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਜਾਵੇਗਾ।''

ਇਹ ਵੀ ਪੜ੍ਹੋ : ਕੋਰੋਨਾ ਖ਼ਿਲਾਫ਼ ਜੰਗ ਜਾਰੀ, ਕੁੰਡਲੀ ਸਰਹੱਦ 'ਤੇ ਕਿਸਾਨਾਂ ਲਈ ਟੀਕਾਕਰਨ ਸ਼ੁਰੂ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ,''ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅੰਨਦਾਤਾਵਾਂ ਨੂੰ ਅੱਤਵਾਦੀ ਕਰਾਰ ਦਿੰਦੀ ਹੈ। ਉਨ੍ਹਾਂ ਵਿਰੋਧ ਕਰਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਉਂਦੀ ਹੈ, ਜਿਵੇਂ ਕਿ ਉਹ ਕੋਈ ਦੂਜੇ ਦੇਸ਼ ਤੋਂ ਆਏ ਘੁਸਪੈਠੀਏ ਹੋਣ ਅਤੇ ਦੇਸ਼ ਨੂੰ ਤਬਾਹ ਕਰ ਦੇਣਾ ਚਾਹੁੰਦੇ ਹਨ।'' ਉਨ੍ਹਾਂ ਕਿਹਾ,''ਦੇਸ਼ 'ਤੇ ਅਚਾਨਕ ਥੋਪੀ ਗਈ ਨੋਟਬੰਦੀ ਅਤੇ ਗਲਤ ਸਮੇਂ 'ਤੇ ਕੀਤੀ ਗਈ ਤਾਲਾਬੰਦੀ ਨੇ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਬੇਰੁਜ਼ਗਾਰ ਬਣਾ ਦਿੱਤਾ। ਮਹਿੰਗਾਈ ਜ਼ਿਆਦਾ ਅਤੇ ਬੇਲਗਾਮ ਵੱਧ ਰਹੀ ਹੈ, ਜਿਸ ਨੂੰ ਘੱਟ ਕਰਨ ਦਾ ਕੋਈ ਵੀ ਰਸਤਾ ਕੇਂਦਰ ਸਰਕਾਰ ਕੋਲ ਨਹੀਂ ਹੈ।''

ਇਹ ਵੀ ਪੜ੍ਹੋ : ਜੰਤਰ-ਮੰਤਰ ’ਤੇ ਕਾਂਗਰਸੀਆਂ ਦਾ ਧਰਨਾ 102ਵੇਂ ਦਿਨ ’ਚ ਪੁੱਜਾ, ਰਾਵਤ ਤੇ ਪਰਨੀਤ ਕੌਰ ਵੀ ਹੋ ਚੁੱਕੇ ਨੇ ਸ਼ਾਮਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News