ਭਾਜਪਾ ਸਰਕਾਰ ਪੋਸ਼ਣ ਕਰਨ ਵਾਲਿਆਂ ਦਾ ਸ਼ੋਸ਼ਣ ਬੰਦ ਕਰੇ : ਅਖਿਲੇਸ਼ ਯਾਦਵ

12/11/2020 4:04:27 PM

ਲਖਨਊ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਸਰਕਾਰ ਦਾ ਬੇਰਹਿਮ ਰਵੱਈਆ ਅਪਣਾ ਕੇ ਕਿਸਾਨਾਂ ਦੀ ਅਣਦੇਖੀ ਕਰ ਰਹੀ ਹੈ ਅਤੇ ਸਰਕਾਰ ਨੂੰ ਪੋਸ਼ਣ ਕਰਨ ਵਾਲਿਆਂ ਦਾ ਸ਼ੋਸ਼ਣ ਬੰਦ ਕਰਨਾ ਚਾਹੀਦਾ। ਯਾਦਵ ਨੇ ਸ਼ੁੱਕਰਵਾਰ ਨੂੰ ਇਕ ਟਵੀਟ 'ਚ ਕਿਹਾ,''ਸੜਕਾਂ 'ਤੇ ਹੱਡ ਕੰਬਾਉਣ ਵਾਲੀ ਠੰਡ 'ਚ ਅੰਦੋਲਨਕਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਭਾਜਪਾ ਸਰਕਾਰ ਬੇਰਹਿਮ ਰਵੱਈਆ ਅਪਣਾ ਕੇ ਕਿਸਾਨਾਂ ਦੀ ਅਣਦੇਖੀ ਕਰ ਰਹੀ ਹੈ। ਇਸ 'ਤੇ ਜੋ ਗਲੋਬਲ ਪ੍ਰਤੀਕਿਰਿਆ ਆ ਰਹੀ ਹੈ, ਉਸ 'ਚ ਦੁਨੀਆ ਭਰ 'ਚ ਭਾਰਤ ਦੀ ਲੋਕਤੰਤਰੀ ਅਕਸ ਨੂੰ ਡੂੰਘੀ ਠੇਸ ਪਹੁੰਚੀ ਹੈ। ਭਾਜਪਾ ਸਰਕਾਰ ਪੋਸ਼ਣ ਕਰਨ ਵਾਲਿਆਂ ਦਾ ਸ਼ੋਸ਼ਣ ਕਰਨਾ ਬੰਦ ਕਰੇ।''

PunjabKesari

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਤਾਇਨਾਤ 2 IPS ਨਿਕਲੇ ਕੋਰੋਨਾ ਪਾਜ਼ੇਟਿਵ

ਸਮਾਜਵਾਦੀ ਪਾਰਟੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਰਹੀ ਹੈ। ਕਿਸਾਨਾਂ ਦੇ ਅੰਦੋਲਨ ਦੇ ਸਮਰਥਨ 'ਚ ਯਾਦਵ ਅਤੇ ਪਾਰਟੀ ਵਰਕਰ ਸੋਮਵਾਰ ਨੂੰ ਸੜਕਾਂ 'ਤੇ ਵੀ ਉਤਰੇ ਸਨ ਅਤੇ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ 'ਚ ਯਾਦਵ ਅਤੇ ਸਪਾ ਵਰਕਰਾਂ ਵਿਰੁੱਧ ਗੌਤਮ ਪੱਲੀ ਪੁਲਸ ਥਾਣੇ 'ਚ ਮਾਮਲਾ ਵੀ ਦਰਜ ਹੋਇਆ ਸੀ।

ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਸੋਚਦੀ ਹੈ ਕੇਂਦਰ ਸਰਕਾਰ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News