Fact Check : ਅਖਿਲੇਸ਼ ਯਾਦਵ ਨੇ ਚੰਦਰ ਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ?

06/10/2024 6:29:19 PM

Fact Check By newschecker

ਸੋਸ਼ਲ ਮੀਡਿਆ ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ TDP ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਦੀ ਇੱਕ ਤਸਵੀਰ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਨੇਤਾ 2024 ਦੀਆਂ ਆਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇੱਕ-ਦੂਜੇ ਨੂੰ ਮਿਲੇ।

ਮੀਡੀਆ ਅਦਾਰਾ ਦਿ ਅਨਮਿਊਟਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, ''ਅਖਿਲੇਸ਼ ਯਾਦਵ ਨੇ ਚੰਦਰ ਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ।''

PunjabKesari

ਅਸੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਵਾਇਰਲ ਤਸਵੀਰ ਨੂੰ ਖੰਗਾਲਿਆ।

ਸਰਚ ਦੌਰਾਨ ਸਾਨੂੰ ਇਹ ਤਸਵੀਰ ਮੀਡੀਆ ਅਦਾਰਾ 'NDTV' ਦੁਆਰਾ ਮਈ 18, 2019 ਨੂੰ ਪ੍ਰਕਾਸ਼ਿਤ ਆਰਟੀਕਲ 'ਚ ਅਪਲੋਡ ਮਿਲੀ। ਰਿਪੋਰਟ ਮੁਤਾਬਕ, TDP ਮੁਖੀ ਐਨ ਚੰਦਰਬਾਬੂ ਨਾਇਡੂ ਨੇ ਸ਼ਨੀਵਾਰ ਨੂੰ ਲਖਨਊ 'ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਉਨ੍ਹਾਂ ਦੀ ਸਹਿਯੋਗੀ ਮਾਇਆਵਤੀ ਨਾਲ ਮੁਲਾਕਾਤ ਕੀਤੀ, ਜਿਸ ਤੋਂ ਕੁਝ ਘੰਟੇ ਬਾਅਦ ਉਨ੍ਹਾਂ ਨੇ ਰਾਜਧਾਨੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਗੈਰ-ਭਾਜਪਾ ਮੋਰਚਾ ਮਜ਼ਬੂਤ ​​ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਉਸ ਸਮੇਂ TDP ਮੁਖੀ ਚੰਦਰਬਾਬੂ ਨਾਇਡੂ NDA ਤੋਂ ਵੱਖ ਹੋ ਗਏ ਸਨ ਅਤੇ ਕਈ ਵਿਰੋਧੀ ਨੇਤਾਵਾਂ ਨੂੰ ਮਿਲ ਰਹੇ ਸਨ ਤਾਂ ਜੋ ਉਹ ਭਾਜਪਾ ਵਿਰੋਧੀ ਗਠਜੋੜ ਬਣਾ ਸਕਣ।

PunjabKesari

ਇਹ ਤਸਵੀਰ ਨੂੰ ਅਖਿਲੇਸ਼ ਯਾਦਵ ਨੇ ਆਪਣੇ ਅਧਿਕਾਰਤ ਅਕਾਊਂਟ ‘ਤੇ ਸ਼ੇਅਰ ਕਰਦੇ ਹੋਏ ਲਿਖਿਆ, ''ਮਾਨਯੋਗ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਜੀ ਦਾ ਲਖਨਊ 'ਚ ਸਵਾਗਤ ਕਰਕੇ ਖੁਸ਼ੀ ਹੋ ਰਹੀ ਹੈ।''

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।

(Disclaimer: ਇਹ ਫੈਕਟ ਮੂਲ ਤੌਰ 'ਤੇ newschecker ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)


sunita

Content Editor

Related News