ਯੂ. ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਪਤਨੀ ਕੋਰੋਨਾ ਪਾਜ਼ੇਟਿਵ

Wednesday, Dec 22, 2021 - 05:25 PM (IST)

ਯੂ. ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਪਤਨੀ ਕੋਰੋਨਾ ਪਾਜ਼ੇਟਿਵ

ਲਖਨਊ (ਭਾਸ਼ਾ)— ਸਮਾਜਵਾਦੀ ਪਾਰਟੀ (ਸਪਾ) ਦੇ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਪਤਨੀ ਡਿੰਪਲ ਯਾਦਵ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਡਿੰਪਲ ਯਾਦਵ ਨੇ ਬੁੱਧਵਾਰ ਨੂੰ ਟਵੀਟ ਕੀਤਾ, ‘‘ਮੈਂ ਕੋਵਿਡ ਪਰੀਖਣ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਹੈ। ਮੈਂ ਪੂਰੀ ਤਰ੍ਹਾਂ ਨਾਲ ਟੀਕਾਕਰਨ ਕਰਵਾ ਚੁੱਕੀ ਹਾਂ ਅਤੇ ਕੋਈ ਵੀ ਲੱਛਣ ਅਜੇ ਵਿਖਾਈ ਨਹੀਂ ਦੇ ਰਿਹਾ ਹੈ। ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਦੀ ਨਜ਼ਰ ਤੋਂ ਮੈਂ ਖ਼ੁਦ ਨੂੰ ਵੱਖ ਕਰ ਲਿਆ ਹੈ।  ਹਾਲ ਹੀ ਵਿਚ ਮੈਨੂੰ ਮਿਲਣ ਵਾਲੇ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਉਹ ਆਪਣਾ ਟੈਸਟ ਜ਼ਰੂਰ ਕਰਵਾਉਣ। 

PunjabKesari

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਅਖਿਲੇਸ਼ ਯਾਦਵ ਲਗਾਤਾਰ ਵੱਖ-ਵੱਖ ਹਿੱਸਿਆਂ ਵਿਚ ਸਪਾ ਦੀ ਵਿਜੇ ਰੱਥ ਯਾਤਰਾ ਕੱਢ ਰਹੇ ਹਨ। ਉਹ ਇਸ ਸਮੇਂ ਰੱਥ ਯਾਤਰਾ ’ਤੇ ਮੈਨਪੁਰੀ ਵਿਚ ਹਨ। ਇਸ ਵਿਚ ਵੱਡੀ ਗਿਣਤੀ ਵਿਚ ਸਪਾ ਦੇ ਵਰਕਰ ਸ਼ਾਮਲ ਹੋ ਰਹੇ ਹਨ। ਪਿਛਲੀ ਕੋਰੋਨਾ ਲਹਿਰ ਵਿਚ ਅਖਿਲੇਸ਼ ਯਾਦਵ ਵੀ ਕੋਰੋਨਾ ਪਾਜ਼ੇਟਿਵ ਹੋਏ ਸਨ। ਦੱਸ ਦੇਈਏ ਕਿ ਡਿੰਪਲ ਯਾਦਵ ਕੰਨੌਜ ਤੋਂ ਲੋਕ ਸਭਾ ਸੰਸਦ ਮੈਂਬਰ ਰਹਿ ਚੁੱਕੀ ਹੈ। 


author

Tanu

Content Editor

Related News