RDX ਦੀ ਧਮਕੀ ਤੋਂ ਬਾਅਦ ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਦੀ ਵਧਾਈ ਸੁਰੱਖਿਆਂ
Tuesday, Sep 09, 2025 - 02:29 PM (IST)

ਪਟਨਾ : ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਗੁਰਦੁਆਰੇ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਮੰਗਲਵਾਰ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਸੋਮਵਾਰ ਵਾਲੇ ਦਿਨ ਇੱਕ ਧਮਕੀ ਭਰਿਆ ਈਮੇਲ ਮਿਲਿਆ ਸੀ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਪਟਨਾ ਪੂਰਬੀ ਦੇ ਪੁਲਸ ਸੁਪਰਡੈਂਟ ਪਰਿਚੈ ਕੁਮਾਰ ਨੇ ਕਿਹਾ ਕਿ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਲੰਗਰ ਹਾਲ ਵਿਚ ਵਿਸਫੋਟਕ ਰੱਖੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿਚ ਗੁਰਦੁਆਰੇ ਦੇ ਕੰਪਲੈਕਸ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ ਹੈ ਅਤੇ ਬੰਬ ਸਕੁਐਡ ਅਤੇ ਡੌਗ ਸਕੁਐਡ ਤਾਇਨਾਤ ਕਰ ਦਿੱਤੇ ਗਏ ਹਨ। ਪੁਲਸ ਮੁਤਾਬਕ ਇਸ ਮਾਮਲੇ ਦੀ ਜਾਂਚ ਕਰਦੇ ਸਮੇਂ ਹੁਣ ਤੱਕ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਮੇਲ ਇੱਕ ਝੂਠੀ ਧਮਕੀ ਜਾਪਦੀ ਹੈ। ਇੱਕ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਸਾਈਬਰ ਸੈੱਲ ਮੇਲ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।