ਮਨੀ ਲਾਂਡਰਿੰਗ ਮਾਮਲੇ ’ਚ ED ਵਲੋਂ ਅਲ-ਫਲਾਹ ਯੂਨੀਵਰਸਿਟੀ ਦੀਆਂ 140 ਕਰੋੜ ਦੀਆਂ ਜਾਇਦਾਦਾਂ ਕੁਰਕ

Saturday, Jan 17, 2026 - 07:41 AM (IST)

ਮਨੀ ਲਾਂਡਰਿੰਗ ਮਾਮਲੇ ’ਚ ED ਵਲੋਂ ਅਲ-ਫਲਾਹ ਯੂਨੀਵਰਸਿਟੀ ਦੀਆਂ 140 ਕਰੋੜ ਦੀਆਂ ਜਾਇਦਾਦਾਂ ਕੁਰਕ

ਨਵੀਂ ਦਿੱਲੀ (ਭਾਸ਼ਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਹਰਿਆਣਾ ਸਥਿਤ ਅਲ-ਫਲਾਹ ਯੂਨੀਵਰਸਿਟੀ ਦੀਆਂ ਲੱਗਭਗ 140 ਕਰੋੜ ਰੁਪਏ ਦੀਆਂ ਜਾਇਦਾਦਾਂ ਸ਼ੁੱਕਰਵਾਰ ਨੂੰ ਕੁਰਕ ਕਰ ਲਈਆਂ। ਅਧਿਕਾਰੀਆਂ ਨੇ ਦੱਸਿਆ ਕਿ ਈ. ਡੀ. ਨੇ ਅਲ-ਫਲਾਹ ਸਮੂਹ ਦੇ ਪ੍ਰਧਾਨ ਜਵਾਦ ਅਹਿਮਦ ਸਿੱਦੀਕੀ ਅਤੇ ਉਨ੍ਹਾਂ ਦੇ ਟਰੱਸਟ ਖਿਲਾਫ ਦੋਸ਼-ਪੱਤਰ ਦਾਇਰ ਕੀਤਾ ਹੈ। ਅਲ-ਫਲਾਹ ਯੂਨੀਵਰਸਿਟੀ ਰਾਸ਼ਟਰੀ ਰਾਜਧਾਨੀ ’ਚ ਪਿਛਲੇ ਸਾਲ 10 ਨਵੰਬਰ ਨੂੰ ਲਾਲ ਕਿਲ੍ਹੇ ਦੇ ਨੇੜੇ ਹੋਏ ਕਾਰ ਬੰਬ ਧਮਾਕੇ ਤੋਂ ਬਾਅਦ ਕੇਂਦਰੀ ਏਜੰਸੀਆਂ ਦੀ ਜਾਂਚ ਦੇ ਘੇਰੇ ’ਚ ਹੈ।

ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ

ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀ. ਐੱਮ. ਐੱਲ. ਏ.) ਦੇ ਤਹਿਤ ਜਾਰੀ ਇਕ ਅੰਤ੍ਰਿਮ ਹੁਕਮ ਤਹਿਤ ਫਰੀਦਾਬਾਦ ਦੇ ਧੌਜ ਖੇਤਰ ’ਚ ਸਥਿਤ ਯੂਨੀਵਰਸਿਟੀ ਦੀ 54 ਏਕੜ ਜ਼ਮੀਨ, ਯੂਨੀਵਰਸਿਟੀ ਦੀਆਂ ਇਮਾਰਤਾਂ, ਵੱਖ-ਵੱਖ ਸਕੂਲਾਂ ਅਤੇ ਵਿਭਾਗਾਂ ਨਾਲ ਸਬੰਧਤ ਇਮਾਰਤਾਂ ਅਤੇ ਹੋਸਟਲਾਂ ਨੂੰ ਕੁਰਕ ਕਰ ਲਿਆ ਗਿਆ ਹੈ। ਸਿੱਦੀਕੀ ਨੂੰ ਨਵੰਬਰ ’ਚ ਈ. ਡੀ. ਨੇ ਉਨ੍ਹਾਂ ਦੇ ਟਰੱਸਟ ਵੱਲੋਂ ਸੰਚਾਲਿਤ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਧੋਖਾਦੇਹੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ

ਈ. ਡੀ. ਨੇ ਦਾਅਵਾ ਕੀਤਾ ਕਿ ਵਿੱਦਿਅਕ ਸੰਸਥਾਵਾਂ ਕੋਲ ਪੜ੍ਹਾਉਣ ਲਈ ਲੋੜੀਂਦੀ ਜਾਇਜ਼ ਮਾਨਤਾ ਨਹੀਂ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੀ. ਐੱਮ. ਐੱਲ. ਏ. ਦੀ ਵਿਸ਼ੇਸ਼ ਅਦਾਲਤ ’ਚ ਸਿੱਦੀਕੀ ਅਤੇ ਅਲ-ਫਲਾਹ ਟਰੱਸਟ ਦੇ ਖਿਲਾਫ ਵੀ ਦੋਸ਼-ਪੱਤਰ ਦਾਇਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਮੁਲਜ਼ਮ ਬਣਾ ਕੇ ਅਦਾਲਤ ’ਚ ਪੇਸ਼ ਕੀਤਾ ਗਿਆ ਹੈ ਅਤੇ ਈ. ਡੀ. ਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਤਹਿਤ ਉਨ੍ਹਾਂ ’ਤੇ ਮੁਕੱਦਮਾ ਚਲਾਉਣ ਦੀ ਅਪੀਲ ਕੀਤੀ ਹੈ। ਸਰਕਾਰ ਵੱਲੋਂ ਨਿਯੁਕਤ ‘ਰਿਸੀਵਰ’ ਨੂੰ ਅਲ-ਫਲਾਹ ਯੂਨੀਵਰਸਿਟੀ ਕੰਪਲੈਕਸ ਦਾ ਪ੍ਰਸ਼ਾਸਨ ਸੌਂਪਿਆ ਜਾ ਸਕਦਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News