ਸ਼ਰਾਬ ਦੇ ਨਸ਼ੇ ''ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ ''ਤੇ ਚੜ੍ਹਾਈ ਗੱਡੀ, ਹੋਈ ਮੌਤ

Saturday, Aug 08, 2026 - 03:18 PM (IST)

ਸ਼ਰਾਬ ਦੇ ਨਸ਼ੇ ''ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ ''ਤੇ ਚੜ੍ਹਾਈ ਗੱਡੀ, ਹੋਈ ਮੌਤ

ਨਵੀਂ ਦਿੱਲੀ : ਦਿੱਲੀ ਦੇ ਨਰੇਲਾ ਵਿੱਚ ਸਵੇਰ ਦੀ ਸੈਰ ਕਰ ਰਹੀ ਇੱਕ ਬਜ਼ੁਰਗ ਔਰਤ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਮਰਸੀਡੀਜ਼ ਕਾਰ ਨੇ ਸੜਕ 'ਤੇ ਖੜੀ ਦੂਜੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਕਤ ਔਰਤ ਦੋਵਾਂ ਕਾਰਾਂ ਦੇ ਵਿਚਕਾਰ ਫਸ ਗਈ ਅਤੇ ਉਸ ਦੀ ਮੌਤ ਹੋ ਗਈ। ਇਹ ਘਟਨਾ ਅੱਜ ਸਵੇਰੇ ਮਾਮੂਰਪੁਰ ਦੇ ਹਿਮਾਲਿਆ ਅਪਾਰਟਮੈਂਟਸ ਦੇ ਬਾਹਰ ਵਾਪਰੀ ਹੈ। ਮ੍ਰਿਤਕ ਔਰਤ ਦੀ ਪਛਾਣ 70 ਸਾਲਾ ਉਰਮਿਲਾ ਵਜੋਂ ਹੋਈ ਹੈ, ਜੋ ਕਿ ਸਥਾਨਕ ਨਿਵਾਸੀ ਹੈ।

ਪੜ੍ਹੋ ਇਹ ਵੀ - 17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

ਜਾਣਕਾਰੀ ਮੁਤਾਬਕ ਮਰਸੀਡੀਜ਼ ਕਾਰ ਸ਼ੁਭਮ ਨਾਮ ਦਾ ਨੌਜਵਾਨ ਚਲਾ ਰਿਹਾ ਸੀ, ਜੋ ਕਿ ਹਰਿਆਣਾ ਪੁਲਸ ਦੇ ਇੱਕ ਸਬ-ਇੰਸਪੈਕਟਰ ਦਾ ਪੁੱਤਰ ਸੀ। ਚਸ਼ਮਦੀਦਾਂ ਦਾ ਦਾਅਵਾ ਹੈ ਕਿ ਜਿਸ ਸਮੇਂ ਹਾਦਸਾ ਵਾਪਰਿਆ, ਸ਼ੁਭਮ ਸ਼ਰਾਬ ਦੇ ਨਸ਼ੇ 'ਚ ਟੱਲੀ ਸੀ। ਪੁਲਸ ਨੇ ਉਸਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਦੇ ਅਨੁਸਾਰ ਮਰਸੀਡੀਜ਼ ਅੱਜ ਸਵੇਰੇ 8 ਵਜੇ ਦੇ ਕਰੀਬ ਇੱਕ ਦੂਜੀ ਕਾਰ ਨਾਲ ਟਕਰਾ ਗਈ। ਪੁਲਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਵਾਹਨ ਨੁਕਸਾਨੇ ਗਏ। ਮ੍ਰਿਤਕ ਔਰਤ ਹਾਦਸੇ ਦੌਰਾਨ ਥ੍ਰੀ-ਵ੍ਹੀਲਰ ਅਤੇ ਵੈਗਨਰ ਕਾਰ ਦੇ ਵਿਚਕਾਰ ਫਸ ਗਈ। ਅਧਿਕਾਰੀਆਂ ਨੇ ਦੱਸਿਆ ਕਿ ਉਸਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਦੀ ਮੌਕੇ 'ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ - ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ ਵਲੋਂ ਜਾਰੀ ਐਡਵਾਇਜ਼ਰੀ

ਦੂਜੀ ਕਾਰ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਚਸ਼ਮਦੀਦਾਂ ਦੇ ਅਨੁਸਾਰ, ਸ਼ੁਭਮ ਸ਼ਰਾਬੀ ਸੀ ਅਤੇ ਤੇਜ਼ ਰਫ਼ਤਾਰ ਨਾਲ ਮਰਸੀਡੀਜ਼ ਚਲਾ ਰਿਹਾ ਸੀ। ਕਾਰ ਦੇ ਕੱਪ ਹੋਲਡਰ ਵਿੱਚ ਸ਼ਰਾਬ ਦੀ ਇੱਕ ਬੋਤਲ ਵੀ ਦਿਖਾਈ ਦੇ ਰਹੀ ਹੈ। ਇਹ ਲਗਜ਼ਰੀ ਕਾਰ ਉਸਦੇ ਇੱਕ ਦੋਸਤ ਦੀ ਸੀ। ਉਸਨੇ ਇੱਕ ਦਿਨ ਪਹਿਲਾਂ ਹੀ ਘੁੰਮਣ ਲਈ ਉਸ ਦੀ ਕਾਰ ਮੰਗੀ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸ਼ੁਭਮ ਦੀ ਡਾਕਟਰੀ ਜਾਂਚ ਕਰਵਾਈ ਗਈ। ਪੁਲਸ ਹੁਣ ਇਸ ਗੱਲ ਦੀ ਰਿਪੋਰਟ ਉਡੀਕ ਰਹੀ ਹੈ ਕਿ ਸ਼ੁਭਮ ਹਾਦਸੇ ਦੇ ਸਮੇਂ ਨਸ਼ੇ ਵਿਚ ਸੀ ਜਾਂ ਨਹੀਂ। 

ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News