ਸ਼ਰਾਬ ਪੀਂਦੇ-ਪੀਂਦੇ ਕਰ ''ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ ਮੁਲਜ਼ਮ
Wednesday, Sep 02, 2026 - 09:10 AM (IST)
ਨਵੀਂ ਦਿੱਲੀ (ਨਵੋਦਿਆ ਟਾਈਮਜ਼) - ਇੱਥੇ ਨਜਫ਼ਗੜ੍ਹ ਇਲਾਕੇ ’ਚ ਸ਼ਰਾਬ ਪੀਣ ਦੌਰਾਨ ਹੋਏ ਮਾਮੂਲੀ ਝਗੜੇ ਨੇ ਉਸ ਸਮੇਂ ਖੂਨੀ ਰੂਪ ਧਾਰਨ ਕਰ ਲਿਆ, ਜਦੋਂ ਇਕ ਵਿਅਕਤੀ ਨੇ ਕਮਰੇ ’ਚ ਨਾਲ ਰਹਿਣ ਵਾਲੇ ਦੋਸਤ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਪੂਰੀ ਰਾਤ ਦੋਸਤ ਦੀ ਲਾਸ਼ ਨਾਲ ਸੁੱਤਾ ਰਿਹਾ। ਸਵੇਰੇ ਜਦੋਂ ਉਕਤ ਨੌਜਵਾਨ ਦਾ ਨਸ਼ਾ ਉਤਰ ਗਿਆ ਤਾਂ ਉਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਇਸ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਇਹ ਮਾਮਲਾ ਪੁਲਸ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ : ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
ਮ੍ਰਿਤਕ ਦੀ ਪਛਾਣ ਦਾਦਨ (46) ਵਜੋਂ ਹੋਈ ਹੈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਕਤਲ ਦਾ ਕੇਸ ਦਰਜ ਕਰ ਕੇ ਮੁਲਜ਼ਮ ਰਣਜੀਤ ਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ’ਚ ਰਖਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ 28 ਅਗਸਤ ਦੀ ਰਾਤ ਲੱਗਭਗ 9 ਵਜੇ ਦੋਵਾਂ ਨੇ ਇਕੱਠਿਆਂ ਸ਼ਰਾਬ ਪੀਤੀ ਅਤੇ ਖਾਣਾ ਵੀ ਖਾਧਾ ਸੀ। ਇਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਵਿਵਾਦ ਵਧਣ ’ਤੇ ਰਣਜੀਤ ਨੇ ਦਾਦਨ ਦੇ ਚਿਹਰੇ ਅਤੇ ਸਿਰ ’ਤੇ ਮੁੱਕਿਆਂ ਨਾਲ ਲਗਾਤਾਰ ਵਾਰ ਕੀਤੇ। ਕੁੱਟਮਾਰ ਨਾਲ ਦਾਦਨ ਬੇਹੋਸ਼ ਹੋ ਕੇ ਫਰਸ਼ ’ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਮੌਕੇ ’ਤੇ ਖੂਨ ਦੇ ਨਿਸ਼ਾਨ ਵੀ ਪਾਏ ਗਏ ਹਨ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
