ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀ ਛੁੱਟੀ ਵਧੀ, 6 ਜਨਵਰੀ ਨੂੰ ਨਹੀਂ ਖੁੱਲ੍ਹੇਗੀ
Wednesday, Jan 01, 2020 - 07:01 PM (IST)

ਅਲੀਗੜ੍ਹ — ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਹੁਣ 6 ਜਨਵਰੀ ਨੂੰ ਨਹੀਂ ਖੁੱਲੇਗੀ। ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਨੂੰ ਦੇਖਦੇ ਹੋਏ ਯੂਨੀਵਰਸਿਟੀ ਨੂੰ 5 ਜਨਵਰੀ ਤਕ ਬੰਦ ਕਰ ਦਿੱਤਾ ਗਿਆ ਸੀ। ਯੂਨੀਵਰਸਿਟੀ ਨੇ ਸਾਫ ਕੀਤਾ ਹੈ ਕਿ ਵਿਦਿਆਰਥੀਆਂ ਨੂੰ ਹੋਸਟਲ 'ਚ ਵੀ ਆਉਣ ਦੀ ਇਜਾਜ਼ਤ ਨਹੀਂ ਹੈ। ਹੋਸਟਲ ਉਦੋਂ ਹੀ ਖੁੱਲ੍ਹਣਗੋ ਜਦੋਂ ਪ੍ਰੀਖਿਆਂ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ ਅਤੇ ਯੂਨੀਵਰਸਿਟੀ ਵੱਲੋਂ ਰਮਸੀ ਐਲਾਨ ਕਰ ਦਿੱਤਾ ਜਾਵੇਗਾ।