ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ’ਚ 100 ਸਾਲਾਂ ਬਾਅਦ ਪਹਿਲੀ ਵਾਰ ਵਿਦਿਆਰਥੀਆਂ ਨੇ ਖੇਡੀ ਹੋਲੀ

Friday, Mar 14, 2025 - 10:25 AM (IST)

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ’ਚ 100 ਸਾਲਾਂ ਬਾਅਦ ਪਹਿਲੀ ਵਾਰ ਵਿਦਿਆਰਥੀਆਂ ਨੇ ਖੇਡੀ ਹੋਲੀ

ਅਲੀਗੜ੍ਹ- ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ. ਐੱਮ. ਯੂ.) ਵਿਚ 100 ਸਾਲਾਂ ਬਾਅਦ ਓਦੋਂ ਇਤਿਹਾਸ ਰਚਿਆ ਗਿਆ ਜਦੋਂ ਪਹਿਲੀ ਵਾਰ ਵਿਦਿਆਰਥੀਆਂ ਨੂੰ ਕੈਂਪਸ ਵਿਚ ਹੋਲੀ ਮਨਾਉਣ ਦੀ ਇਜਾਜ਼ਤ ਦਿੱਤੀ ਗਈ। 12 ਦਿਨਾਂ ਤੱਕ ਲਗਾਤਾਰ ਸੰਘਰਸ਼ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਅੱਗੇ ਝੁਕਣਾ ਪਿਆ।

ਸ਼ੁਰੂਆਤ ਵਿਚ ਪ੍ਰਸ਼ਾਸਨ ਨੇ ਇਸ ਨੂੰ ਇਕ ਨਵੀਂ ਰਵਾਇਤ ਦੱਸਦੇ ਹੋਏ ਹੋਲੀ ਖੇਡਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਵਿਦਿਆਰਥੀਆਂ ਦੀ ਏਕਤਾ ਅਤੇ ਯਤਨਾਂ ਸਦਕਾ ਯੂਨੀਵਰਸਿਟੀ ਨੇ ਪਹਿਲੀ ਵਾਰ ਹੋਲੀ ਮਨਾਉਣ ਦੀ ਇਜਾਜ਼ਤ ਦੇ ਦਿੱਤੀ। ਇਸ ਤੋਂ ਬਾਅਦ ਐੱਨ. ਆਰ. ਐੱਸ. ਸੀ. ਹਾਲ ਵਿਚ ਉਤਸ਼ਾਹ ਨਾਲ ਹੋਲੀ ਮਨਾਈ। ਭਾਵੇਂ ਕੁਝ ਵਿਦਿਆਰਥੀ ਘਰ ਚਲੇ ਗਏ, ਫਿਰ ਵੀ ਮੌਜੂਦ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਰੰਗਾਂ ਨਾਲ ਖੇਡਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News