CAA ਵਿਰੋਧ ਪ੍ਰਦਰਸ਼ਨ : ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 5 ਜਨਵਰੀ ਤਕ ਰਹੇਗੀ ਬੰਦ

Sunday, Dec 15, 2019 - 10:47 PM (IST)

CAA ਵਿਰੋਧ ਪ੍ਰਦਰਸ਼ਨ : ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 5 ਜਨਵਰੀ ਤਕ ਰਹੇਗੀ ਬੰਦ

ਨਵੀਂ ਦਿੱਲੀ— ਨਾਗਰਿਕਤਾ ਕਾਨੂੰਨ ਨੂੰ ਲੈ ਕੇ ਪੂਰੇ ਦੇਸ਼ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਉੱਤਰ ਪ੍ਰਦੇਸ਼ 'ਚ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਨਾਗਰਿਕਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੋਏ ਏ.ਐੱਮ.ਯੂ. ਪ੍ਰਸ਼ਾਸਨ ਨੇ 5 ਜਨਵਰੀ ਤਕ ਯੂਨੀਵਰਸਿਟੀ ਨੂੰ ਬੰਦ ਰੱਖਣ ਦਾ ਨਿਰਦੇਸ਼ ਦਿੱਤਾ ਹੈ।

PunjabKesari
ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਅਲੀਗੜ੍ਹ 'ਚ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਪੱਥਰਬਾਜ਼ੀ ਕੀਤੀ। ਜਵਾਬੀ ਕਾਰਵਾਈ 'ਚ ਪੁਲਸ ਨੇ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਤਾਕਤ ਦਾ ਇਸਤੇਮਾਲ ਕੀਤਾ, ਇਸ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

PunjabKesari


author

KamalJeet Singh

Content Editor

Related News