CAA ਵਿਰੋਧ ਪ੍ਰਦਰਸ਼ਨ : ਅਲੀਗੜ੍ਹ ''ਚ ਸੋਮਵਾਰ ਰਾਤ 10 ਵਜੇ ਤਕ ਰਹਿਣਗੀਆਂ ਇੰਟਰਨੈੱਟ ਸੇਵਾਵਾਂ ਬੰਦ

12/15/2019 11:36:02 PM

ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਅਲੀਗੜ੍ਹ 'ਚ ਸੋਮਵਾਰ ਰਾਤ 10 ਵਜੇ ਤਕ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਯੂ.ਪੀ. ਦੇ ਸਹਾਰਨਪੁਰ 'ਚ ਵੀ ਅਗਲੇ ਹੁਕਮ ਤਕ ਇੰਟਰਨੈੱਟ ਸੇਵਾਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਨਾਗਰਕਿਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੋਏ ਏ.ਐੱਮ.ਯੂ. ਪ੍ਰਸ਼ਾਸਨ ਨੇ 5 ਜਨਵਰੀ ਤਕ ਯੂਨੀਵਰਸਿਟੀ ਨੂੰ ਬੰਦ ਰੱਖਣ ਦਾ ਨਿਰਦੇਸ਼ ਦਿੱਤਾ ਹੈ।


ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਅਲੀਗ਼ੜ੍ਹ 'ਚ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਪੱਥਰਬਾਜ਼ੀ ਕੀਤੀ। ਜਵਾਬੀ ਕਾਰਵਾਈ 'ਚ ਪੁਲਸ ਨੇ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਤਾਕਤ ਦਾ ਇਸਤੇਮਾਲ ਕੀਤਾ, ਇਸ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

KamalJeet Singh

This news is Content Editor KamalJeet Singh