ਮੁਸ਼ਕਿਲ ’ਚ ਕਾਂਗਰਸ ਨੇਤਾ ਅਲਕਾ ਲਾਂਬਾ, ਪੁਲਸ ’ਤੇ ਹਮਲੇ ਦੇ ਮਾਮਲੇ ’ਚ ਤੈਅ ਹੋਣਗੇ ਦੋਸ਼

Saturday, Dec 20, 2025 - 06:02 PM (IST)

ਮੁਸ਼ਕਿਲ ’ਚ ਕਾਂਗਰਸ ਨੇਤਾ ਅਲਕਾ ਲਾਂਬਾ, ਪੁਲਸ ’ਤੇ ਹਮਲੇ ਦੇ ਮਾਮਲੇ ’ਚ ਤੈਅ ਹੋਣਗੇ ਦੋਸ਼

ਨਵੀਂ ਦਿੱਲੀ, (ਅਨਸ)- ਪੁਲਸ ’ਤੇ ਹਮਲੇ ਦੇ ਮਾਮਲੇ ’ਚ ਕਾਂਗਰਸ ਨੇਤਾ ਅਲਕਾ ਲਾਂਬਾ ਮੁਸ਼ਕਿਲ ’ਚ ਨਜ਼ਰ ਆ ਰਹੀ ਹੈ। ਦਿੱਲੀ ਦੀ ਇਕ ਅਦਾਲਤ ਨੇ 2024 ’ਚ ਜੰਤਰ-ਮੰਤਰ ’ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਨਾਲ ਧੱਕਾ-ਮੁੱਕੀ ਨਾਲ ਸਬੰਧਤ ਮਾਮਲੇ ’ਚ ਅਲਕਾ ਲਾਂਬਾ ’ਤੇ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਅਤੇ ਕਿਹਾ ਕਿ ਪਹਿਲੀ ਨਜ਼ਰੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਠੀਕ ਹੈ। ਅਦਾਲਤ ਨੇ 5 ਜਨਵਰੀ ਨੂੰ ਰਸਮੀ ਤੌਰ ’ਤੇ ਦੋਸ਼ ਤੈਅ ਕਰਨ ਲਈ ਮਾਮਲੇ ਨੂੰ ਸੂਚੀਬੱਧ ਕੀਤਾ ਹੈ।

ਇਸਤਗਾਸਾ ਪੱਖ ਅਨੁਸਾਰ ਲਾਂਬਾ ਨੇ ਹੋਰ ਪ੍ਰਦਰਸ਼ਨਕਾਰੀਆਂ ਦੇ ਨਾਲ ਮਿਲ ਕੇ ਪੁਲਸ ਅਧਿਕਾਰੀਆਂ ਨੂੰ ਧੱਕਾ ਦਿੱਤਾ ਅਤੇ ਬੈਰੀਕੇਡ ਹਟਾ ਕੇ ਅੱਗੇ ਵਧੇ, ਜਦੋਂ ਕਿ ਕੁਝ ਨੇ ਸੜਕ ਨੂੰ ਜਾਮ ਕੀਤਾ। ਅਦਾਲਤ ਨੇ ਦੋਸ਼ ਮੁਕਤ ਕਰਨ ਦੀ ਅਲਕਾ ਲਾਂਬਾ ਦੀ ਪਟੀਸ਼ਨ ਖਾਰਿਜ ਕਰਦੇ ਹੋਏ ਕਿਹਾ ਕਿ ਕਾਂਗਰਸ ਨੇਤਾ ਨੇ ਸ਼ਾਂਤੀਪੂਰਨ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਲੋਕ ਸੇਵਕਾਂ ਦੋਵਾਂ ਦੀ ਜ਼ਿੰਦਗੀ ਨੂੰ ਖਤਰੇ ’ਚ ਪਾਇਆ।


author

Rakesh

Content Editor

Related News