''ਆਪ'' ਵਿਧਾਇਕ ਅਲਕਾ ਲਾਂਬਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Friday, Jan 12, 2018 - 01:01 PM (IST)

ਨਵੀਂ ਦਿੱਲੀ— ਦਿੱਲੀ ਦੇ ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕ ਅਲਕਾ ਲਾਂਬਾ ਨੂੰ ਇਲਾਕੇ 'ਚ ਕੰਮ ਨਾ ਹੋਣ ਕਾਰਨ ਮੋਬਾਇਲ 'ਤੇ ਘਰ ਆ ਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ 'ਚ ਇਸ ਗੱਲ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਪੁਲਸ 'ਚ ਸ਼ਿਕਾਇਤ ਦਰਜਦ ਕਰਵਾਉਂਦੇ ਹੋਏ ਅਲਕਾ ਲਾਂਬਾ ਨੇ ਦੱਸਿਆ ਕਿ ਇਲਾਕੇ 'ਚ ਕੰਮ ਨਾ ਹੋਣ ਕਾਰਨ ਮੋਬਾਇਲ 'ਤੇ ਘਰ ਆ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਸ ਹੁਣ ਸ਼ਿਕਾਇਤ ਤੋਂ ਬਾਅਦ ਜਾਂਚ 'ਚ ਜੁਟੀ ਹੋਈ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡ 'ਆਪ' 'ਚ ਸ਼ਾਮਲ ਹੋਈ ਅਲਕਾ ਲਾਂਬਾ ਸਾਲ 2014 'ਚ ਦਿੱਲੀ ਦੀ ਚਾਂਦਨੀ ਚੌਕ ਸੀਟ ਤੋਂ ਚੋਣ ਜਿੱਤ ਕੇ ਵਿਧਾਨ ਸਭਾ 'ਚ ਪੁੱਜੀ ਹੈ।