ਮਨੋਜ ਸਿਨਹਾ ਦੀ ਅਪੀਲ- ਸਾਰੇ ਨਾਗਰਿਕ ਆਪਣੇ ਘਰਾਂ ''ਤੇ ਤਿਰੰਗਾ ਲਹਿਰਾਉਣ

08/13/2022 4:14:24 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਸਾਰੇ ਨਾਗਰਿਕਾਂ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਅਤੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਜਸ਼ਨ ਮਨਾਉਣ ਦੀ ਅਪੀਲ ਕੀਤੀ ਹੈ। ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉੱਪ ਰਾਜਪਾਲ ਮਨੋਜ ਸਿਨਹਾ ਨੇ ਰਾਜ ਭਵਨ ਦੇ ਕਾਮਿਆਂ ਨੂੰ ਰਾਸ਼ਟਰੀ ਝੰਡਾ ਵੰਡ ਕੇ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਸਾਰੇ ਦੇਸ਼ ਵਾਸੀਆਂ ਨੂੰ 13 ਤੋਂ 15 ਅਗਸਤ ਤੱਕ ਆਪਣੇ ਘਰਾਂ 'ਚ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਹਰ ਦਿਲ 'ਚ ਦੇਸ਼ ਭਗਤੀ ਦੀ ਭਾਵਨਾ ਜਗਾਉਣ ਦੀ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮੁਹਿੰਮ ਦਾ ਨਾਂ ‘ਹਰ ਘਰ ਤਿਰੰਗਾ’ ਰੱਖਿਆ ਹੈ। ਉਨ੍ਹਾਂ ਮੁਤਾਬਕ ਦੇਸ਼ ਆਜ਼ਾਦੀ ਦੇ 75ਵੇਂ ਸਾਲ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ।


Tanu

Content Editor

Related News