ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਵਿਦਿਅਕ ਅਦਾਰੇ 21 ਅਪ੍ਰੈਲ ਤੱਕ ਰਹਿਣਗੇ ਬੰਦ
Friday, Apr 09, 2021 - 10:51 PM (IST)
ਸ਼ਿਮਲਾ - ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਵੱਧਦੇ ਮਾਮਲੇ ਨੂੰ ਵੇਖਦੇ ਹੋਏ ਰਾਜ ਵਿੱਚ ਸਾਰੇ ਸਕੂਲਾਂ, ਕਾਲਜਾਂ ਸਮੇਤ ਹੋਰ ਵਿਦਿਅਕ ਅਦਾਰਿਆਂ ਨੂੰ 21 ਅਪ੍ਰੈਲ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਸੰਬੰਧ ਵਿੱਚ ਪ੍ਰੈੱਸ ਟਰੱਸਟ ਆਫ ਇੰਡੀਆ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਲਿਆ ਗਿਆ ਹੈ। ਬੈਠਕ ਵਿੱਚ ਕੋਵਿਡ-19 ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਇਸ ਮਹੀਨੇ ਦੀ 21 ਤਾਰੀਖ ਤੱਕ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ- ਕੋਵਿਡ-19: ਇਸ ਸੂਬੇ 'ਚ ਇੱਕੋਂ ਵਾਰ 42 ਲਾਸ਼ਾਂ ਦਾ ਹੋਇਆ ਸਸਕਾਰ, ਦੋਖੋ ਹੈਰਾਨ ਕਰਦੀਆਂ ਤਸਵੀਰਾਂ
ਇਸ ਤੋਂ ਪਹਿਲਾਂ, ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਰੋਨਾ ਇਨਫੈਕਸ਼ਨ ਵਿੱਚ ਵਾਧੇ ਦੇ ਮੱਦੇਨਜ਼ਰ 15 ਅਪ੍ਰੈਲ ਤੱਕ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਪਿਛਲੇ ਹੁਕਮ ਵਿੱਚ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਿਹਾ ਸੀ ਕਿ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ ਆਪਣੇ ਸਬੰਧਤ ਸੰਸਥਾਨਾਂ ਵਿੱਚ ਆਉਂਦੇ ਰਹਿਣਗੇ। ਹੁਕਮ ਵਿੱਚ ਅੱਗੇ ਕਿਹਾ ਗਿਆ ਸੀ ਕਿ ਭਵਿੱਖ ਵਿੱਚ ਪ੍ਰੀਖਿਆ ਲਈ ਤਿਆਰੀ ਕਰ ਰਹੇ ਵਿਦਿਆਰਥੀ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਮਾਰਗਦਰਸ਼ਨ ਲਈ ਸਕੂਲ ਆ ਸਕਦੇ ਹਨ। ਪਿਛਲੇ ਹੁਕਮ ਦੇ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਾਉਣ ਵਾਲੇ ਕੋਚਿੰਗ ਸੈਂਟਰਾਂ ਨੂੰ ਅਤੇ ਨਰਸਿੰਗ, ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਕਲਾਸਾਂ ਦੀ ਆਗਿਆ ਦਿੱਤੀ ਗਈ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।